ਹਰਜੀਤ ਸਿੰਘ
ਜ਼ੀਰਕਪੁਰ, 18 ਜੂਨ
ਪੰਜਾਬ ਐਗਰੋ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬਨੀ ਸੰਧੂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਡੇਰਾਬੱਸੀ ਦੇ ਵਿਕਾਸ ਲਈ 11.70 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਹ ਫੰਡ ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਤਹਿਤ ਪੀਆਈਡੀਬੀ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਨਗਰ ਕੌਂਸਲ ਲਈ 3.90 ਕਰੋੜ ਰੁਪਏ ਪ੍ਰਤੀ ਕੌਂਸਲ ਜਾਰੀ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਲੰਮੇ ਸਮੇ ਤੋਂ ਹਲਕਾ ਡੇਰਾਬੱਸੀ ਵਿੱਚ ਫੰਡਾਂ ਦੀ ਘਾਟ ਕਾਰਨ ਵਿਕਾਸ ਕੰਮ ਰੁਕੇ ਹੋਏ ਸੀ ਜਿਸ ਨੂੰ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਵੱਲੋਂ ਇਸ ਮੰਗ ਨੂੰ ਮੰਨਦੇ ਹੋਏ ਇਹ ਫੰਡ ਜਾਰੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਛੇਤੀ ਇਹ ਫੰਡ ਦੇ ਆਧਾਰ ‘ਤੇ ਵਿਕਾਸ ਕੰਮ ਚਾਲੂ ਕਰਵਾ ਦਿੱਤੇ ਜਾਣਗੇ। ਇਨ੍ਹਾਂ ਫੰਡਾਂ ਨਾਲ ਇੱਥੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।