ਪੰਚਕੂਲਾ (ਪੀ ਪੀ ਵਰਮਾ): ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਫਰੀਦਾਬਾਦ ਦੇ ਪਿੰਡ ਸੁਨਪੇਡ ਅਗਨੀ ਕਾਂਡ ਮਾਮਲੇ ਦੀ ਸੁਣਵਾਈ ਦੌਰਾਨ ਸਾਰੇ 11 ਮੁਲਜ਼ਮਾਂ ਨੂੰ ਮੁਆਫ਼ ਕਰਦਿਆਂ ਬਿਨਾਂ ਕਿਸੇ ਸ਼ਰਤ ਦੇ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਅਦਾਲਤ ਵਿੱਚ ਪਹਿਲਾਂ ਹੀ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਜਾ ਚੁੱਕੀ ਸੀ। ਕਲੋਜ਼ਰ ਰਿਪੋਰਟ ਵਿਚ ਸਾਰੇ ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਸੀਬੀਆਈ ਅਦਾਲਤ ਨੇ ਅੱਜ ਵੱਡਾ ਫੈਸਲਾ ਸੁਣਾਉਂਦਿਆਂ ਸਾਰੇ 11 ਮੁਲਜ਼ਮਾਂ ਨੂੰ ਦੋਸ਼ ਮੁਕਤ ਕਰ ਦਿੱਤਾ। ਬਚਾਅ ਪੱਖ ਨੇ ਦਾਅਵਾ ਕੀਤਾ ਸੀ ਕਿ ਨਾਮਜ਼ਦ ਕਿਸੇ ਵੀ ਵਿਅਕਤੀ ਦੀ ਹੱਤਿਆ ਵਿੱਚ ਕੋਈ ਸ਼ਮੂਲੀਅਤ ਨਹੀਂ ਸੀ ਅਤੇ ਆਪਸੀ ਰੰਜਿਸ਼ ਕਾਰਨ ਉਨ੍ਹਾਂ ’ਤੇ ਇਹ ਕੇਸ ਦਰਜ ਕੀਤਾ ਗਿਆ ਸੀ।