ਸੇਵਾ ਕੇਂਦਰ ਤੋਂ 12 ਘੰਟੇ ਸੇਵਾਵਾਂ ਮਿਲਣੀਆਂ
ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲਿਵਰੀ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਡਰਾਈਵਿੰਗ ਲਾਇਸੈਂਸ (ਡੀਐੱਲ) ਸਣੇ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ...
Advertisement
ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲਿਵਰੀ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਡਰਾਈਵਿੰਗ ਲਾਇਸੈਂਸ (ਡੀਐੱਲ) ਸਣੇ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ। ਡੀਸੀ ਨੇ ਕਿਹਾ ਕਿ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਦਾ ਸਮਾਂ ਹੁਣ ਸਵੇਰ 8 ਤੋਂ ਸ਼ਾਮ 8 ਵਜੇ ਤੱਕ (ਸੋਮਵਾਰ ਤੋਂ ਸ਼ਨਿੱਚਰਵਾਰ) ਕਰ ਦਿੱਤਾ ਗਿਆ ਹੈ। ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਛੇ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਹੁਣ 1076 ਹੈਲਪਲਾਈਨ ਨੰਬਰ ਡਾਇਲ ਕਰ ਕੇ, ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
Advertisement
Advertisement
×