ਦੜੇ ਸੱਟੇ ਦੇ ਦੋਸ਼ ਹੇਠ 12 ਜਣੇ ਫੜੇ
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਚੌਕੀ ਇੰਚਾਰਜ ਸਮਰਜੀਤ ਸਿੰਘ ਦੀ ਅਗਵਾਈ ਹੇਠ ਅਗੰਮਪੁਰ ਚੌਕ ਨੇੜੇ ਦੁਕਾਨ ’ਤੇ ਛਾਪਾ ਮਾਰ ਕੇ 12 ਵਿਅਕਤੀਆਂ ਨੂੰ ਦੜੇ ਸੱਟੇ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ...
Advertisement
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਚੌਕੀ ਇੰਚਾਰਜ ਸਮਰਜੀਤ ਸਿੰਘ ਦੀ ਅਗਵਾਈ ਹੇਠ ਅਗੰਮਪੁਰ ਚੌਕ ਨੇੜੇ ਦੁਕਾਨ ’ਤੇ ਛਾਪਾ ਮਾਰ ਕੇ 12 ਵਿਅਕਤੀਆਂ ਨੂੰ ਦੜੇ ਸੱਟੇ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ ਸਮਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। -ਪੱਤਰ ਪ੍ਰੇਰਕ
ਭੁੱਕੀ ਸਣੇ ਤਿੰਨ ਕਾਬੂ
ਕੁਰਾਲੀ: ਮਾਜਰੀ ਪੁਲੀਸ ਨੇ ਗਸ਼ਤ ਦੌਰਾਨ ਇੱਕ ਕਾਰ ਵਿੱਚੋਂ 20 ਕਿਲੋ ਭੁੱਕੀ ਬਰਾਮਦ ਕਰ ਕੇ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਮਾਜਰੀ ਦੇ ਐੱਸਐੱਚਓ ਯੁਗੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ, ਜਸਵਿੰਦਰ ਸਿੰਘ, ਰਣਦੀਪ ਸਿੰਘ ਵਜੋਂ ਹੋਈ ਹੈ। ਅਦਾਲਤ ਨੇ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। -ਪੱਤਰ ਪ੍ਰੇਰਕ
ਅਸਲੇ ਸਣੇ ਗ੍ਰਿਫ਼ਤਾਰ
ਡੇਰਾਬੱਸੀ: ਪੁਲੀਸ ਨੇ ਬੱਸ ਸਟੈਂਡ ਨੇੜੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਪਿਸਤੌਲ ਤੇ ਕਾਰਤੂਸਾਂ ਸਣੇ ਰਾਮ ਲਖਨ ਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ
ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ
ਪੰਚਕੂਲਾ: ਸਥਾਨਕ ਪੁਲੀਸ ਦੇ ਏਐੱਸਆਈ ਧਨੀ ਰਾਮ, ਅਪਰਾਧ ਸ਼ਾਖਾ-19 ਦੇ ਇੰਚਾਰਜ ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਵਿੱਚ ਟੀਮ ਨੇ ਜਸਕਰਨ ਸਿੰਘ ਨੂੰ ਅਫੀਮ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਸਕਰਨ ਅਫੀਮ ਨੂੰ ਕੋਰੀਅਰ ਕੰਪਨੀ ਰਾਹੀਂ ਚਾਕਲੇਟ ਦੇ ਡੱਬੇ ਵਿੱਚ ਪਾ ਕੇ ਪਾਰਸਲ ਕਰਦਾ ਸੀ। -ਪੱਤਰ ਪ੍ਰੇਰਕ
ਨਸ਼ੀਲੇ ਪਦਾਰਥ ਬਰਾਮਦ
ਅੰਬਾਲਾ: ਮੁਲਾਣਾ ਥਾਣਾ ਇਲਾਕੇ ’ਚ ਨਸ਼ੇ ਦੇ ਕੈਪਸੂਲਾਂ ਦੀ ਤਸਕਰੀ ਕਰ ਰਹੇ ਨੌਜਵਾਨ ਨੂੰ ਪੁਲੀਸ ਨੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਤੇ ਥਾਣਾ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਸਲਮ ਖਾਨ ਵਜੋਂ ਹੋਈ। -ਪੱਤਰ ਪ੍ਰੇਰਕ
Advertisement
×