ਜਨਤਕ ਥਾਵਾਂ ’ਤੇ ਸ਼ਰਾਬ ਪੀਂਦੇ 13 ਗ੍ਰਿਫ਼ਤਾਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ’ਚ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਦੇ ਵੱਖ-ਵੱਖ ਮਾਮਲਿਆਂ ਵਿੱਚ 13 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਨੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ...
Advertisement
ਚੰਡੀਗੜ੍ਹ ਪੁਲੀਸ ਨੇ ਸ਼ਹਿਰ ’ਚ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਦੇ ਵੱਖ-ਵੱਖ ਮਾਮਲਿਆਂ ਵਿੱਚ 13 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਨੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਲੋਆ ਦੀ ਪੁਲੀਸ ਨੇ ਪੰਜ ਜਣਿਆਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਦੋ, ਥਾਣਾ ਸਾਰੰਗਪੁਰ, ਥਾਣਾ ਮੌਲੀ ਜੱਗਰਾਂ, ਥਾਣਾ ਸੈਕਟਰ-26, ਥਾਣਾ ਸੈਕਟਰ-31 ਅਤੇ ਥਾਣਾ ਸੈਕਟਰ-34 ਦੀ ਪੁਲੀਸ ਨੇ ਇਕ-ਇਕ ਜਣੇ ਨੂੰ ਜਨਤਕ ਥਾਂ ’ਤੇ ਸ਼ਰਾਬ ਪੀਂਦਿਆਂ ਕਾਬੂ ਕੀਤਾ ਹੈ।
Advertisement
Advertisement
×