DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਡੀਕਲ ਕੈਂਪ ’ਚ 130 ਜਣਿਆਂ ਦੀ ਜਾਂਚ

ਪਿੰਡ ਰਾਏਪੁਰ ਖੁਰਦ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨਜ਼ ਨੂੰ ਵੱਖ-ਵੱਖ ਤਰ੍ਹਾਂ ਦੇ ਲੋੜੀਂਦੇ ਉਪਰਕਰਨ ਦੇਣ ਲਈ ਵੀ ਚੋਣ ਕੀਤੀ ਗਈ। ਕੈਂਪ ਵਿਚ ਵੱਖ-ਵੱਖ ਪਿੰਡਾਂ ਦੇ 130 ਵਿਅਕਤੀਆਂ ਦੀ ਸਿਹਤ ਅਤੇ...

  • fb
  • twitter
  • whatsapp
  • whatsapp
Advertisement
ਪਿੰਡ ਰਾਏਪੁਰ ਖੁਰਦ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨਜ਼ ਨੂੰ ਵੱਖ-ਵੱਖ ਤਰ੍ਹਾਂ ਦੇ ਲੋੜੀਂਦੇ ਉਪਰਕਰਨ ਦੇਣ ਲਈ ਵੀ ਚੋਣ ਕੀਤੀ ਗਈ। ਕੈਂਪ ਵਿਚ ਵੱਖ-ਵੱਖ ਪਿੰਡਾਂ ਦੇ 130 ਵਿਅਕਤੀਆਂ ਦੀ ਸਿਹਤ ਅਤੇ ਅੱਖਾਂ, ਦੰਦਾਂ ਆਦਿ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਪਿੰਡ ਦੀ ਸਰਪੰਚ ਕਰਮਜੀਤ ਕੌਰ ਦੀ ਅਗਵਾਈ ਹੇਠ ਲੱਗੇ ਕੈਂਪ ਵਿੱਚ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕੈਂਪ ਦਾ ਉਦਘਾਟਨ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਸੁਸਾਇਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕਾਰਜਾਂ ਦੀ ਜਾਣਕਾਰੀ ਦਿੱਤੀ। ਸਾਬਕਾ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਨੇ ਵੀ ਕੈਂਪ ਦਾ ਨਿਰੀਖਣ ਕੀਤਾ। 
Advertisement
×