‘ਆਪ’ ਦੀਆਂ 14 ਮਹਿਲਾ ਬਲਾਕ ਪ੍ਰਧਾਨਾਂ ਦਾ ਸਨਮਾਨ
ਆਮ ਆਦਮੀ ਪਾਰਟੀ ਤੇ ਸੰਗਠਨਾਤਮਕ ਢਾਂਚੇ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਲਈ ਕੰਮ ਕਰ ਰਹੀਆਂ ਮਹਿਲਾ ਵਰਕਰਾਂ ’ਚੋਂ ਨਿਯੁਕਤ 14 ਬਲਾਕਾਂ ਨੂੰ ਅੱਜ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮਹਿਲਾ ਉਦਮਤਾ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਬਲਾਕਾਂ ਦੀਆਂ ਪ੍ਰਧਾਨ ਵੀ ਨਿਯੁਕਤ ਕੀਤੀਆਂ ਜਾ ਰਹੀਆਂ ਹਨ। ਮੁਹਾਲੀ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕਰਨ ਲਈ ਰੱਖੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਸਾਰੀਆਂ ਬਲਾਕ ਪ੍ਰਧਾਨਾਂ ਦਾ ਇਹ ਫਰਜ਼ ਹੈ ਕਿ ਉਹ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਕੇ ਉਨ੍ਹਾਂ ਦੀ ਗੱਲ ਸੁਣਨ ਅਤੇ ਸਮਾਂ ਰਹਿੰਦਿਆਂ ਉਨ੍ਹਾਂ ਦੀ ਸਮੱਸਿਆ ਅਤੇ ਲੋੜ ਦਾ ਹੱਲ ਵੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਕੌਂਸਲਰ ਅਤੇ ਮਹਿਲਾ ਵਿੰਗ ਦੇ ਕੋਆਰਡੀਨੇਟਰ ਮੈਡਮ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।
