‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮਨਾਈ
‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਦੀ ਯਾਦ ਵਿੱਚ ਸਮਾਗਮ ਇੱਥੇ ਸੈਕਟਰ-5 ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਰਵਾਇਤੀ ਦੀਵਾ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ।...
Advertisement
‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਦੀ ਯਾਦ ਵਿੱਚ ਸਮਾਗਮ ਇੱਥੇ ਸੈਕਟਰ-5 ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਰਵਾਇਤੀ ਦੀਵਾ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਡੀਟੋਰੀਅਮ ਵਿੱਚ ਲਗਾਈ ਗਈ ਪ੍ਰਦਰਸ਼ਨੀ ‘ਵੰਦੇ ਮਾਤਰਮ - ਭਾਰਤ ਦੇ ਆਜ਼ਾਦੀ ਸੰਘਰਸ਼ ਦਾ ਸੱਦਾ’ ਵੀ ਵੇਖੀ। ਇਸ ਮੌਕੇ ਮੌਜੂਦ ਲੋਕਾਂ ਨੇ ‘ਵੰਦੇ ਮਾਤਰਮ’ ਗਾਇਆ ਅਤੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗਾਂ ਨਾਲ ਭਰ ਦਿੱਤਾ। ਇਸ ਮੌਕੇ ਏ ਡੀ ਸੀ ਨਿਸ਼ਾ ਯਾਦਵ, ਡੀ ਸੀ ਪੀ ਅਪਰਾਧ ਅਤੇ ਟਰੈਫਿਕ ਮਨਪ੍ਰੀਤ ਸੂਦਨ, ਐੱਸ ਡੀ ਐੱਮ ਚੰਦਰਕਾਂਤ ਕਟਾਰੀਆ, ਸਿਟੀ ਮੈਜਿਸਟ੍ਰੇਟ ਜਾਗ੍ਰਿਤੀ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਮੀਤ ਪ੍ਰਧਾਨ ਓਮ ਪ੍ਰਕਾਸ਼ ਦੇਵੀਨਗਰ, ਸਾਬਕਾ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Advertisement
Advertisement
