ਬਿਨਾਂ ਪ੍ਰਵਾਨਗੀ ਤੋਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ 16 ਨਾਮਜ਼ਦ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ ਪੁਲੀਸ ਨੇ ਬਿਨਾਂ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਇਮੀਗ੍ਰੇਸ਼ਨ ਸੈਂਟਰ ਚਲਾਉਣ...
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ ਪੁਲੀਸ ਨੇ ਬਿਨਾਂ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਇਮੀਗ੍ਰੇਸ਼ਨ ਸੈਂਟਰ ਚਲਾਉਣ ਦੇ ਦੋਸ਼ ਹੇਠ 16 ਜਣਿਆਂ ਵਿਰੁੱਧ 14 ਕੇਸ ਦਰਜ ਕੀਤੇ ਹਨ। ਥਾਣਾ ਸੈਕਟਰ 34 ਦੀ ਪੁਲੀਸ ਵੱਲੋਂ ਛੇ, ਥਾਣਾ ਸੈਕਟਰ 36, 31 ਅਤੇ 3 ਦੀ ਪੁਲੀਸ ਵੱਲੋਂ ਦੋ-ਦੋ ਅਤੇ ਥਾਣਾ ਸੈਕਟਰ 19 ਤੇ 17 ਦੀ ਪੁਲੀਸ ਵੱਲੋਂ ਇੱਕ-ਇੱਕ ਕੇਸ ਦਰਜ ਕੀਤਾ ਗਿਆ ਹੈ। ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਕਾਰਵਾਈ ਦੌਰਾਨ 16 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਬਾਅਚ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲੀਸ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਤੋਂ ਲਾਇਸੈਂਸ ਲੈਣਾ ਜ਼ਰੂਰੀ ਹੁੰਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਿਨਾਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ।
Advertisement
Advertisement