ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਸ਼ਾਸਕ ਦੇ ਜਨਤਾ ਦਰਬਾਰ ’ਚ 17 ਸ਼ਿਕਾਇਤਾਂ ਪੁੱਜੀਆਂ

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਚੰਡੀਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਦੂਜਾ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਕੁੱਲ 17 ਸ਼ਿਕਾਇਤਾਂ ਪਹੁੰਚਿਆਂ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸ਼ਿਕਾਇਤਾਂ...
Advertisement

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਚੰਡੀਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਦੂਜਾ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਕੁੱਲ 17 ਸ਼ਿਕਾਇਤਾਂ ਪਹੁੰਚਿਆਂ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸ਼ਿਕਾਇਤਾਂ ਦਾ ਪ੍ਰਸ਼ਾਸਕ ਨੇ ਮੌਕੇ ’ਤੇ ਹੀ ਨਿਬੇੜਾ ਕਰ ਦਿੱਤਾ। ਯੂਟੀ ਦੇ ਪ੍ਰਸ਼ਾਸਕ ਨੇ ਹਰ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕੁਝ ਮਾਮਲਿਆਂ ਵਿੱਚ ਉਨ੍ਹਾਂ ਨੇ ਖ਼ੁਦ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕਰ ਕੇ ਸਮਾਧਾਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ।

ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਜਨਤਾ ਦਰਬਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸੁਣਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਹਲ ਕਰਨਾ ਉਨ੍ਹਾਂ ਦਾ ਧਰਮ ਹੈ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੌਰਾਨ ਜ਼ਿਆਦਾਰ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਪੈਨਸ਼ਨ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਰੱਖਿਆ ਗਿਆ ਹੈ ਜਿਨ੍ਹਾਂ ਦਾ ਹੱਲ ਕੀਤਾ ਗਿਆ ਹੈ। ਸ੍ਰੀ ਕਟਾਰੀਆ ਨੇ ਨਾਗਰਿਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਪੂਰੀ ਪਾਰਦਰਸ਼ਤਾ ਅਤੇ ਧਿਆਨ ਨਾਲ ਹੱਲ ਕੀਤਾ ਜਾਵੇਗਾ।

Advertisement

ਸ੍ਰੀ ਕਟਾਰੀਆ ਨੇ ਕਿਹਾ ਕਿ ਪਿਛਲੇ ਬੁੱਧਵਾਰ 12 ਸ਼ਿਕਾਇਤਾਂ ਉਨ੍ਹਾਂ ਕੋਲ ਪਹੁੰਚੀਆਂ ਸਨ, ਜਿਸ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਸ਼ਿਕਾਇਤਾਂ ਨੂੰ ਹੱਲ ਕਰਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਉਹ ਹਰ ਬੁੱਧਵਾਰ ਯੂਟੀ ਸਕੱਤਰੇਤ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਸ ਦਾ ਹੱਲ ਕਰਨਗੇ ਜਦੋਂਕਿ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀ ਤੇ ਨਿਗਮ ਕਮਿਸ਼ਨਰ ਸੋਮਵਾਰ, ਬੁੱਧਵਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।

Advertisement