ਦੁਬਈ ’ਚ ਫਸੇ 177 ਭਾਰਤੀ ਨੌਜਵਾਨ ਘਰ ਪਰਤੇ

ਦੁਬਈ ’ਚ ਫਸੇ 177 ਭਾਰਤੀ ਨੌਜਵਾਨ ਘਰ ਪਰਤੇ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 8 ਜੁਲਾਈ                                          

ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਉਪਰਾਲਿਆਂ ਸਦਕਾ 177 ਭਾਰਤੀ ਨੌਜਵਾਨ ਸਹੀ ਸਲਾਮਤ ਆਪਣੇ ਘਰ ਪਰਤ ਆਏ ਹਨ। ਉੱਘੇ ਸਮਾਜ ਸੇਵਕ ਤੇ ਸੰਸਥਾ ਦੇ ਚੇਅਰਮੈਨ ਡਾ. ਐੱਸਪੀ ਸਿੰਘ ਓਬਰਾਏ ਦੁਬਈ ’ਚ ਫਸੇ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਲੰਘੀ ਦੇਰ ਰਾਤ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ। ਇਹ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਦੁਬਈ ਗਏ ਸੀ ਪਰ ਕਰੋਨਾ ਮਹਾਮਾਰੀ ਦੇ ਚੱਲਦਿਆਂ ਉਹ ਉੱਥੇ ਫਸ ਗਏ ਸੀ। ਕਰੋਨਾ ਕਾਰਨ ਕਈ ਕੰਪਨੀਆਂ ਨੇ ਆਪਣੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਬੇਰੁਜ਼ਗਾਰ ਹੋਏ ਇਹ ਨੌਜਵਾਨ ਸੜਕਾਂ ’ਤੇ ਆ ਗਏ। ਹਵਾਈ ਅੱਡੇ ’ਤੇ ਪਹੁੰਚੇ ਕਈ ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉਹ ਚਾਰ ਮਹੀਨੇ ਤੋਂ ਆਪਣੇ ਘਰ ਆਉਣ ਲਈ ਤਰਲ ਕੱਢੇ ਰਹੇ ਸੀ। ਔਖੇ ਸਮੇਂ ਡਾਕਟਰ ਓਬਰਾਏ ਨੇ ਉਨ੍ਹਾਂ ਦੀ ਬਾਂਹ ਫੜੀ ਅਤੇ ਉਹ ਵਤਨ ਪਰਤ ਸਕੇ। ਉਨ੍ਹਾਂ ਦੱਸਿਆ ਕਿ ਦੁਬਈ ਵਿੱਚ ਜ਼ਿਆਦਾਤਰ ਪੰਜਾਬੀ ਨੌਜਵਾਨ ਫਸੇ ਹੋਏ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All