ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਇਸੈਂਸ ਫੀਸ ਨਾ ਭਰਨ ਕਾਰਨ 18 ਠੇਕੇ ਸੀਲ

ਛੇ ਮਾਲਕਾਂ ਨੇ ਫੀਸ ਭਰਵਾਈ; 12 ਹਾਲੇ ਵੀ ਬੰਦ
Advertisement
ਚੰਡੀਗੜ੍ਹ ਪ੍ਰਸ਼ਾਸਨ ਦੇ ਕਰ ਅਤੇ ਆਬਕਾਰੀ ਵਿਭਾਗ ਨੇ ਬੀਤੀ ਦੇਰ ਰਾਤ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਲਾਇਸੈਂਸ ਫੀਸ ਦਾ ਭੁਗਤਾਨ ਨਾਲ ਕਰਨ ਵਾਲੇ 18 ਸ਼ਰਾਬ ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 6 ਸ਼ਰਾਬ ਠੇਕਿਆਂ ਦੇ ਮਾਲਕਾਂ ਵੱਲੋਂ ਅੱਜ ਦਿਨ ਸਮੇਂ ਲਾਇਸੈਂਸ ਫੀਸ ਜਮ੍ਹਾਂ ਕਰਵਾ ਦਿੱਤਾ, ਜਿਸ ਕਰਕੇ ਕਰ ਅਤੇ ਆਬਕਾਰੀ ਵਿਭਾਗ ਨੇ 6 ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ, ਜਦੋਂ ਕਿ 12 ਹਾਲੇ ਵੀ ਬੰਦ ਹਨ।

ਕਰ ਤੇ ਆਬਕਾਰੀ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੀਲ ਕੀਤੇ ਗਏ 18 ਠੇਕਿਆਂ ਵਿੱਚੋਂ ਜ਼ਿਆਦਾਤਰ ਸ਼ਰਾਬ ਦੇ ਠੇਕੇ ਇਕੋਂ ਗਰੁੱਪ ਦੇ ਹਨ, ਜਿਨ੍ਹਾਂ ਵੱਲੋਂ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਇਨ੍ਹਾਂ ਸ਼ਰਾਬ ਠੇਕੇਦਾਰਾਂ ਵੱਲੋਂ ਪਿਛਲੇ ਮਹੀਨੇ ਵੀ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ, ਜਿਸ ਕਰਕੇ ਆਬਕਾਰੀ ਵਿਭਾਗ ਨੇ ਠੇਕੇ ਸੀਲ ਕਰ ਦਿੱਤੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਦੇ ਕਰ ਅਤੇ ਆਬਕਾਰੀ ਵਿਭਾਗ ਵੱਲੋਂ ਹਰ ਮਹੀਨੇ ਲਾਇਸੰਸ ਫੀਸ ਦਾ ਭੁਗਤਾਨ ਨਾ ਕਰਨ ਕਰਕੇ ਇਨ੍ਹਾਂ ਸ਼ਰਾਬ ਠੇਕੇਦਾਰਾਂ ਨੂੰ ਡਿਫਾਲਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

Advertisement

ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿਚਲੇ ਸ਼ਰਾਬ ਠੇਕੇਦਾਰਾਂ ਵੱਲੋਂ 15 ਤਾਰੀਖ ਤੱਕ ਲਾਇਸੈਂਸ ਫੀਸ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ। ਜੇ ਕੋਈ ਸ਼ਰਾਬ ਠੇਕੇਦਾਰ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਉਸ ਦਾ ਠੇਕਾ ਸੀਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਉਕਤ ਸ਼ਰਾਬ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜੇ ਸ਼ਰਾਬ ਠੇਕੇਦਾਰ ਨੂੰ ਬਲੈਕਲਿਸਟ ਕਰ ਦਿੱਤਾ ਤਾਂ ਭਵਿੱਖ ਵਿੱਚ ਉਨ੍ਹਾਂ ਵੱਲੋਂ ਸ਼ਰਾਬ ਠੇਕਿਆਂ ਦੀ ਨਿਲਾਮੀ ਵਿੱਚ ਹਿੱਸਾ ਨਹੀਂ ਲਿਆ ਜਾ ਸਕੇਗਾ।

 

Advertisement
Show comments