DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ 18 ਪੁਲੀਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਐਵਾਰਡ ਜੇਤੂਆਂ ਵਿਚ ਏਡੀਜੀਪੀ ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਲਕਸ਼ਮੀ ਕਾਂਤ ਯਾਦਵ ਅਤੇ ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਸ਼ਾਮਲ

  • fb
  • twitter
  • whatsapp
  • whatsapp
Advertisement

ਕੇਂਦਰ ਸਰਕਾਰ ਵੱਲੋਂ ਵਧੀਆਂ ਸੇਵਾਵਾਂ ਲਈ ਭਲਕੇ 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ 18 ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਤਿੰਨ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀ ਐੱਮ ਡੀ ਐੱਸ) ਅਤੇ ਇਕ ਆਈ ਪੀ ਐੱਸ ਤੇ 4 ਪੀ ਪੀ ਐੱਸ ਅਧਿਕਾਰੀਆਂ ਸਣੇ 15 ਪੁਲੀਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ (ਐੱਮ ਐੱਮ ਐੱਸ) ਨਾਲ ਸਨਮਾਨਿਆ ਜਾਵੇਗਾ। ਜਾਣਕਾਰੀ ਅਨੁਸਾਰ ਵਿਲੱਖਣ ਸੇਵਾ ਲਈ ਏ ਡੀ ਜੀ ਪੀ ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਲਕਸ਼ਮੀ ਕਾਂਤ ਯਾਦਵ ਅਤੇ ਏ ਡੀ ਜੀ ਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ।

Advertisement

Advertisement

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਜਸਦੇਵ ਸਿੰਘ ਸਿੱਧੂ, ਪੀ ਪੀ ਐੱਸ ਅਧਿਕਾਰੀ ਰਣਦੀਪ ਸਿੰਘ ਮਾਨ, ਰਾਜਨ ਪਰਮਿੰਦਰ ਸਿੰਘ, ਨਵਦੀਪ ਸਿੰਘ, ਸਪਿੰਦਰ ਕੌਰ ਅਤੇ ਹਰਿੰਦਰਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਨਦਾਰ ਸੇਵਾਵਾਂ ਲਈ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇਸਪੈਕਟਰ ਪ੍ਰਿਤਪਾਲ ਸਿੰਘ, ਐੱਸ ਆਈ ਧਰਮਜੀਤ ਕੌਰ, ਐੱਸ ਆਈ ਭੁਪਿੰਦਰ ਸਿੰਘ, ਏ ਐੱਸ ਆਈ ਸਵਰਨਜੀਤ ਕੌਰ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤੇ ਜਾਣ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲੀਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਪੰਜਾਬ ਜਿਹੇ ਸਰਹੱਦੀ ਸੂਬੇ ਲਈ ਜ਼ਰੂਰੀ ਹੈ।

Advertisement
×