ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 14 ਦਸੰਬਰ
ਪੁਲੀਸ ਨੇ ਇਕ 19 ਸਾਲਾ ਇਕ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਗੁਲਾਬਗੜ੍ਹ ਵਸਨੀਕ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਹਾਇਕ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਵਸਨੀਕ ਇਕ 19 ਸਾਲਾ ਦੀ ਲੜਕੀ ਨੇ ਸ਼ਿਕਾਇਤ ਦੇ ਕੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰੀ ਵਿੱਚ ਡੇਰਾਬੱਸੀ ਆਈ ਹੋਈ ਸੀ। ਇਥੇ ਉਸ ਦੀ ਮੁਲਾਕਾਤ ਗੁਲਾਬਗੜ੍ਹ ਵਸਨੀਕ 24 ਸਾਲਾ ਦੇ ਰੋਹਿਤ ਨਾਂ ਦੇ ਨੌਜਵਾਨ ਨਾਲ ਹੋਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰੋਹਿਤ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈਂ ਵਾਰ ਜਬਰ ਜਨਾਹ ਕੀਤਾ। ਇਸ ਮਗਰੋਂ ਉਹ ਵਿਆਹ ਕਰਵਾਉਣ ਤੋਂ ਮੁਕਰ ਗਿਆ।