ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜਨਵਰੀ
ਟ੍ਰਾਈਸਿਟੀ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ 1949 ਨਵੇਂ ਕੇਸ ਸਾਹਮਣੇ ਆਏ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕੇਸ ਮਿਲੇ ਹਨ ਜਿੱਥੇ ਕਰੋਨਾ ਦੇ 766 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 666 ਅਤੇ ਪੰਚਕੂਲਾ ਵਿੱਚ 533 ਨਵੇਂ ਕੇਸ ਸਾਹਮਣੇ ਆਏ ਹਨ। ਪੰਚਕੂਲਾ ਵਿੱਚ 533 ਵਿੱਚੋਂ 418 ਜਣੇ ਸਥਾਨਕ ਵਸਨੀਕ ਹਨ, ਜਦੋਂ ਕਿ 115 ਜਣੇ ਹੋਰਨਾਂ ਸੂਬਿਆਂ ਨਾਲ ਸਬੰਧਿਤ ਹਨ।
ਯੂਟੀ ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਨਵੇਂ ਕੇਸ ਸੈਕਟਰ 1, 2, 4, 7 ਤੋਂ 12, 14 ਤੋਂ 53, 55, 56, 61, 63, 38-ਵੈਸਟ, ਬਹਿਲਾਣਾ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਕੈਂਬਵਾਲਾ, ਕਿਸ਼ਨਗੜ੍ਹ, ਖੁੱਡਾ ਲਾਹੌਰਾ, ਮਲੋਆ, ਮਨੀਮਾਜਰਾ, ਮੌਲੀ ਜਾਗਰਾਂ, ਪੀ.ਜੀ.ਆਈ. ਕੈਂਪਸ, ਰਾਏਪੁਰ ਖੁਰਦ, ਰਾਮ ਦਰਬਾਰ ਤੇ ਸਾਰੰਗਪੁਰ ਦੇ ਵਸਨੀਕ ਹਨ।
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 766 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਇਕ ਕਰੋਨਾ ਪੀੜਤ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਕੱਲੇ ਮੁਹਾਲੀ ਖੇਤਰ ਵਿੱਚ 290 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂ ਕਿ ਬਨੂੜ ਵਿੱਚ 5, ਬੂਥਗੜ੍ਹ ਵਿੱਚ 8, ਲਾਲੜੂ ਵਿੱਚ 9, ਕੁਰਾਲੀ ਵਿੱਚ 21, ਘੜੂੰਆਂ ਵਿੱਚ 32, ਡੇਰਾਬੱਸੀ ਵਿੱਚ 47, ਖਰੜ ਵਿੱਚ 114 ਅਤੇ ਢਕੌਲੀ ਵਿੱਚ 240 ਲੋਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਕਰੋਨਾ ਮਹਾਮਾਰੀ ਦੇ 2576 ਨਵੇਂ ਐਕਟਿਵ ਕੇਸ ਹਨ।
ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 108 ਨਵੇਂ ਕੇਸ ਸਾਹਮਣੇ ਆਏ ਹਨ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ 420 ਕਰੋਨਾ ਪਾਜ਼ੇਟਿਵ ਮਰੀਜ਼ ਆਉਣ ਨਾਲ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 1190 ਤੱਕ ਪਹੁੰਚ ਗਈ ਹੈ। ਅੱਜ ਅੰਬਾਲਾ ਸ਼ਹਿਰ ਤੋਂ ਸਭ ਤੋਂ ਵੱਧ 216 ਮਰੀਜ਼ ਸਾਹਮਣੇ ਆਏ ਹਨ। ਅੰਬਾਲਾ ਕੈਂਟ ਤੋਂ 102, ਚੌੜਮਸਤਪੁਰ ਤੋਂ 67, ਸ਼ਾਹਜ਼ਾਦਪੁਰ ਤੋਂ 10, ਬਰਾੜਾ ਤੋਂ 9 ਅਤੇ ਮੁਲਾਣਾ ਤੋਂ 16 ਮਰੀਜ਼ ਮਿਲੇ ਹਨ।