ਵਿਦੇਸ਼ ਭੇਜਣ ਦੇ ਨਾਮ ’ਤੇ 2.75 ਲੱਖ ਰੁਪਏ ਠੱਗੇ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਵਿਕਾਸ ਰਾਜਨ ਵਾਸੀ ਪਟਨਾ ਬਿਹਾਰ ਦੀ ਸ਼ਿਕਾਇਤ ’ਤੇ ਵਿਕਾਸ ਮਲਹੋਤਰਾ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ...
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਵਿਕਾਸ ਰਾਜਨ ਵਾਸੀ ਪਟਨਾ ਬਿਹਾਰ ਦੀ ਸ਼ਿਕਾਇਤ ’ਤੇ ਵਿਕਾਸ ਮਲਹੋਤਰਾ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2.75 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ।
ਥਾਣਾ ਸੈਕਟਰ-34 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਵੱਲੋਂ ਲੋਕਾਂ ਨੂੰ ਯੂਟੀ ਪ੍ਰਸ਼ਾਸਨ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
ਮੋਟਰ ਮਾਰਕੀਟ ’ਚੋਂ ਵਾਹਨ ਜ਼ਬਤ
ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਦੇ ਐਨਫੋਰਸਮੈਂਟ ਵਿੰਗ ਵੱਲੋਂ ਅੱਜ ਸੈਕਟਰ 28 ਦੀ ਮੋਟਰ ਮਾਰਕੀਟ ਅਤੇ ਬੁੜੈਲ ਖੇਤਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਈ ਕਬਾੜ ਵਾਹਨ ਜ਼ਬਤ ਕੀਤੇ ਗਏ। ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ ਦੇ ਨਿਰਦੇਸ਼ਾਂ ’ਤੇ ਕੀਤੀ ਕਾਰਵਾਈ ਤਹਿਤ ਸੈਕਟਰ 28 ਦੀ ਮੋਟਰ ਮਾਰਕੀਟ ਵਿੱਚ ਮਕੈਨਿਕ ਸੜਕਾਂ ’ਤੇ ਵਾਹਨਾਂ ਦੀ ਮੁਰੰਮਤ ਕਰਦੇ ਪਾਏ ਗਏ। ਇਸ ਨਾਲ ਆਵਾਜਾਈ ਵਿੱਚ ਰੁਕਾਵਟ ਅਤੇ ਅਸੁਵਿਧਾ ਪੈਦਾ ਹੋ ਰਹੀ ਸੀ। ਟੀਮ ਨੇ ਕਾਰਵਾਈ ਕਰਦੇ ਹੋਏ 15 ਕਾਰਾਂ ਨੂੰ ਜ਼ਬਤ ਕੀਤਾ ਅਤੇ ਉਲੰਘਣਾ ਕਰਨ ਵਾਲਿਆਂ ਦੇ ਮੌਕੇ ’ਤੇ ਹੀ ਚਲਾਨ ਕੀਤੇ। ਬੁੜੈਲ ਵਿੱਚ ਵੀ ਇਸੇ ਤਰ੍ਹਾਂ ਦੀ ਮੁਹਿੰਮ ਚਲਾਈ ਗਈ ਜਿੱਥੇ ਨਾਜਾਇਜ਼ ਤੌਰ ’ਤੇ ਪਾਰਕ ਕੀਤੇ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲੇ 10 ਵਾਹਨ ਜ਼ਬਤ ਕੀਤੇ ਗਏ। ਇਸ ਪ੍ਰਕਾਰ ਅੱਜ ਦੀ ਮੁਹਿੰਮ ਦੌਰਾਨ ਕੁੱਲ 25 ਵਾਹਨ ਜ਼ਬਤ ਕੀਤੇ ਗਏ। -ਪੱਤਰ ਪ੍ਰੇਰਕ

