ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਰਨਾਲਾ ਪੁਲੀਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ
ਬਰਾਮਦ ਕੀਤੇ ਹਥਿਆਰ।
Advertisement

Chandigarh: ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਰਨਾਲਾ ਪੁਲੀਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਅਪਰਾਧੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਦੋਸ਼ੀਆਂ ਦੀ ਪਛਾਣ ਸੰਦੀਪ ਸਿੰਘ ਅਤੇ ਸ਼ੇਖਰ ਵਜੋਂ ਹੋਈ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਨੇ ਦਿੱਤੀ ਹੈ।

Advertisement

ਮੁਲਜ਼ਮਾਂ ਤੋਂ ਬਰਾਮਦ ਹਥਿਆਰ

ਪੁਲੀਸ ਨੇ ਮੁਲਜ਼ਮਾਂ ਤੋਂ ਕੁੱਲ 6 ਪਿਸਤੌਲ (ਇੱਕ PX5, ਚਾਰ .32 ਬੋਰ ਪਿਸਤੌਲ, ਅਤੇ ਇੱਕ .30 ਬੋਰ ਪਿਸਤੌਲ) ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਪੁਲੀਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਅਪਰਾਧੀ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ, ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਪੈਦਲ ਸਿਪਾਹੀਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ।

Advertisement
Tags :
19 cartridges6 pistols and 19 cartridges recoveredBambiha gangGang members arrestedPunjabi News Latest NewsPunjabi TribunePunjabi Tribune Newsਪੰਜਾਬੀ ਟ੍ਰਿਬਿਊਨ ਖ਼ਬਰਾਂਪੰਜਾਬੀ ਟ੍ਰਿਬਿਊਨ ਤਾਜ਼ਾ ਅਪਡੇਟ
Show comments