ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 5 ਜਨਵਰੀ
ਸ਼ਹਿਰ ਵਿੱਚ ਬੁੱਧਵਾਰ ਨੂੰ ਕਰੋਨਾਵਾਇਰਸ ਦੇ 229 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ ਬੀਤੇ ਮੰਗਲਵਾਰ ਨੂੰ 128 ਕੇਸ ਸਾਹਮਣੇ ਆਏ ਸਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਕਰੋਨਾ ਕੇਸਾਂ ਦੀ ਪਾਜ਼ੇਟਿਵੀ ਦਰ 12.7 ਹੋ ਗਈ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸੇ ਦੌਰਾਨ ਸ਼ਹਿਰ ਵਿੱਚ ਕਰੋਨਾ ਕੇਸਾਂ ਦੀ ਕੁੱਲ ਗਿਣਤੀ 66,493 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 665 ਹੈ। ਅੱਜ 63 ਮਰੀਜ਼ ਠੀਕ ਵੀ ਹੋਏ ਹਨ। ਮੁਹਾਲੀ ਜ਼ਿਲ੍ਹੇ ਵਿੱਚ ਵੀ ਅੱਜ ਕਰੋਨਾਵਾਇਰਸ ਦੇ 292 ਕੇਸ ਸਾਹਮਣੇ ਆਏ ਹਨ।