DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਲਾਲੜੂ ਸੀ.ਐੱਚ.ਸੀ. ਵਿੱਚ 24 ਘੰਟੇ ਸਿਹਤ ਸੇਵਾਵਾਂ ਸ਼ੁਰੂ, ਡਾਕਟਰਾਂ ਦੀਆਂ ਅਸਾਮੀਆਂ ਵਧਾ ਕੇ ਕੀਤੀਆਂ ਚਾਰ

ਡੇਰਾਬੱਸੀ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਲਾਲੜੂ ਵਿੱਚ ਹੁਣ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ...

  • fb
  • twitter
  • whatsapp
  • whatsapp
featured-img featured-img
ਲਾਲੜੂ ਸੀ.ਐੱਚ.ਸੀ. ਵਿੱਚ 24 ਘੰਟੇ ਸਿਹਤ ਸੇਵਾਵਾਂ ਸ਼ੁਰੂ।
Advertisement

ਡੇਰਾਬੱਸੀ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਲਾਲੜੂ ਵਿੱਚ ਹੁਣ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਉਠਾਏ ਸਵਾਲ ਦੇ ਜਵਾਬ ਵਿੱਚ ਕੀਤਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਕਾਰਨ ਹਸਪਤਾਲ ਵਿੱਚ ਦੁਪਹਿਰ ਤਿੰਨ ਵਜੇ ਤੋਂ ਬਾਅਦ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਸਨ, ਜਿਸ ਨਾਲ 50 ਤੋਂ ਵੱਧ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਐਮਰਜੈਂਸੀ ਇਲਾਜ ਲਈ ਡੇਰਾਬੱਸੀ, ਅੰਬਾਲਾ ਅਤੇ ਚੰਡੀਗੜ੍ਹ ਜਾਣਾ ਪੈਂਦਾ ਸੀ।

Advertisement

Advertisement

ਸਿਹਤ ਮੰਤਰੀ ਨੇ ਦੱਸਿਆ ਕਿ ਹਸਪਤਾਲ ਵਿੱਚ ਮੈਡੀਕਲ ਅਫ਼ਸਰਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੋ ਤੋਂ ਵਧਾ ਕੇ ਚਾਰ ਕਰ ਦਿੱਤੀਆਂ ਗਈਆਂ ਹਨ। ਮੈਡੀਸਨ ਅਤੇ ਗਾਇਨੀ ਵਿਭਾਗਾਂ ਲਈ ਮਾਹਿਰ ਡਾਕਟਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਵੀ ਜਾਰੀ ਹੈ, ਜਿਸ ਨਾਲ ਸੀਜ਼ੇਰੀਅਨ ਜਣੇਪੇ ਸਮੇਤ ਹੋਰ ਵਿਸ਼ੇਸ਼ ਸੇਵਾਵਾਂ ਉਪਲਬਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ 24 ਘੰਟੇ ਚੱਲਣ ਵਾਲਾ ਸਿਹਤ ਕੇਂਦਰ ਸਥਾਪਤ ਕਰਨ ਦੀ ਯੋਜਨਾ ਤਹਿਤ 117 ਕੇਂਦਰ ਬਣਾਏ ਜਾਣਗੇ। ਇਸ ਮੌਕੇ ਸ੍ਰੀ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਇਸ ਫ਼ੈਸਲੇ ਨੂੰ ਇਲਾਕੇ ਲਈ ਅਹਿਮ ਕਦਮ ਕਰਾਰ ਦਿੱਤਾ।

Advertisement
×