ਚੰਡੀਗੜ੍ਹ ਵਿੱਚ ਕਰੋਨਾ ਦੇ 244 ਨਵੇਂ ਕੇਸ

ਚੰਡੀਗੜ੍ਹ ਵਿੱਚ ਕਰੋਨਾ ਦੇ 244 ਨਵੇਂ ਕੇਸ

ਪੱਤਰ ਪ੍ਰੇਰਕ
ਚੰਡੀਗੜ੍ਹ, 25 ਸਤੰਬਰ

ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੀ ਲਾਗ ਨੇ ਅੱਜ 244 ਹੋਰ ਵਿਅਕਤੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ ਜਿਸ ਦੌਰਾਨ ਕੁੱਲ ਅੰਕੜਾ ਵੱਧ ਕੇ 11,212 ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ ਸੈਕਟਰ 56 ਦੀ ਵਸਨੀਕ ਇੱਕ 55 ਸਾਲਾ ਔਰਤ ਦੀ ਜੀ.ਐਮ.ਸੀ.ਐਚ.-32 ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਵੀ ਸਮਾਚਾਰ ਹੈ ਜੋ ਕਿ ਟਾਈਪ-2 ਡਾਇਬਿਟੀਜ਼ ਤੇ ਹੋਰ ਬਿਮਾਰੀਆਂ ਤੋਂ ਪੀੜਤ ਸੀ। ਕੁੱਲ 244 ਵਿਅਕਤੀਆਂ ਨੂੰ ਕਰੋਨਾ ਦੀ ਪੁਸ਼ਟੀ ਹੋਣ ਉਪਰੰਤ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 11,212 ਹੋ ਗਈ ਹੈ। ਅੱਜ ਡਿਸਚਾਰਜ ਹੋ ਚੁੱਕੇ 335 ਹੋਰ ਮਰੀਜ਼ਾਂ ਸਮੇਤ ਹੁਣ ਤੱਕ 8677 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2390 ਹੋ ਗਈ ਹੈ।

ਐਸਏਐਸ ਨਗਰ (ਖੇਤਰੀ ਪ੍ਰਤੀਨਿਧ): ਮੁਹਾਲੀ ਜ਼ਿਲ੍ਹੇ ਵਿਚ ਕਰੋਨਾ ਦੇ 177 ਨਵੇਂ ਮਾਮਲੇ ਸਾਹਮਣੇ ਆਏ ਹਨ। ਚਾਰ ਮਰੀਜ਼ਾਂ ਦੀ ਕਰੋਨਾ ਨਾਲ ਮੌਤ ਹੋ ਗਈ ਹੈ। ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੜ ਖੇਤਰ ਵਿਚੋਂ 3 ਕੇਸ, ਡੇਰਾਬਸੀ ਖੇਤਰ ਤੋਂ 4 ਕੇਸ, ਖਰੜ ਖੇਤਰ ਤੋਂ 7 ਕੇਸ, ਕੁਰਾਲੀ ਤੋਂ 4 ਕੇਸ, ਲਾਲੜੂ ਤੋਂ 9 ਕੇਸ, ਮੁਹਾਲੀ ਖੇਤਰ ਤੋਂ 145 ਕੇਸ, ਨਯਾਗਾਓ ਤੋਂ 3 ਕੇਸ ਅਤੇ ਜ਼ੀਰਕਪੁਰ ਇਲਾਕੇ ਤੋਂ 2 ਕੇਸ ਸ਼ਾਮਲ ਹਨ। ਅੱਜ ਕਰੋਨਾ ਨਾਲ ਚਾਰ ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਮੁਹਾਲੀ ਦੇ ਫੇਜ਼ ਦੋ ਦੇ ਨਿਆਜ਼ ਅਹਿਮਦ ਖਾਨ ਨੇ ਗਿਆਨ ਸਾਗਰ ਹਸਪਤਾਲ ’ਚ ਦਮ ਤੋੜਿਆ।

ਪੰਚਕੂਲਾ (ਪੱਤਰ ਪ੍ਰੇਰਕ):  ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੰਚਕੂਲਾ ਵਿੱਚ 157 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 121 ਪੰਚਕੂਲਾ ਜ਼ਿਲ੍ਹੇ ਦੇ ਹਨ ਤੇ ਬਾਕੀ ਬਾਹਰਲੇ ਰਾਜਾਂ ਜਾਂ ਜ਼ਿਲ੍ਹਿਆਂ ਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਇੱਕ ਮੌਤ ਦੀ ਮੌਤ ਹੋ ਗਈ ਹੈ। ਮਰਨ ਵਾਲਾ ਵਿਅਕਤੀ ਬੀਰ ਘੱਗਰ ਦਾ ਰਹਿਣ ਵਾਲਾ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ। ਜ਼ਿਲ੍ਹੇ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 77 ਹੋ ਗਈ ਹੈ ਤੇ ਕੁੱਲ ਐਕਟਿਵ ਕੇਸ 1196 ਹਨ।

ਰੂਪਨਗਰ ਜ਼ਿਲ੍ਹੇ ’ਚ ਇੱਕ ਮੌਤ; 41 ਨਵੇਂ ਕੇਸ

ਰੂਪਨਗਰ (ਪੱਤਰ ਪ੍ਰੇਰਕ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 41 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ, ਜਦਕਿ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਰੂਪਨਗਰ ਦੇ ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 10, ਭਰਤਗੜ੍ਹ ਇਲਾਕੇ ਵਿੱਚ 7, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 8, ਨੰਗਲ ਇਲਾਕੇ ਵਿੱਚ 10, ਨੂਰਪੁਰਬੇਦੀ ਇਲਾਕੇ ਵਿੱਚ ਇੱਕ, ਮੋਰਿੰਡਾ ਇਲਾਕੇ ਵਿੱਚ ਇੱਕ, ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 3 ਵਿਅਕਤੀ ਤੇ ਮੋਰਿੰਡਾ ਇਲਾਕੇ ਵਿੱਚ ਦੋ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹੁਣ ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 542 ਹੈ। ਅੱਜ ਨੰਗਲ ਇਲਾਕੇ ਦੇ ਇੱਕ 64 ਸਾਲਾ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ, ਜੋ ਕਿ ਹੋਰ ਬਿਮਾਰੀਆਂ ਤੋਂ ਵੀ ਪੀੜਤ ਸੀ। ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 67 ਹੋ ਗਈ ਹੈ।

ਖਰੜ (ਪੱਤਰ ਪ੍ਰੇਰਕ): ਖਰੜ ਵਿੱਚ ਕਰੋਨਾ ਬਿਮਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਅਤੇ ਹਰ ਰੋਜ ਇੱਥੇ ਨਵੇਂ-ਨਵੇਂ ਵਿਅਕਤੀ ਕਰੋਨਾ ਤੋਂ ਪੀੜਿਤ ਪਾਏ ਜਾ ਰਹੇ ਹਨ। ਸਿਵਲ ਹਸਪਤਾਲ ਖਰੜ ਇੰਚਾਰਜ ਐੱਸਐੱਮਓ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਅੱਜ ਫਿਰ ਇੱਥੇ ਕਰੋਨਾ ਦੇ 18 ਨਵੇਂ ਮਰੀਜ਼ ਆਏ ਹਨ। ਸਿਹਤ ਵਿਭਾਗ ਵੱਲੋਂ 80 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...