ਪੰਚਕੂਲਾ: ਇਲਾਕੇ ਵਿੱਚ ਅੱਜ ਕਰੋਨਾ ਦੇ 25 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਕੀਤੀ ਹੈ। ਇਨ੍ਹਾਂ ਵਿੱਚੋਂ 20 ਮਰੀਜ਼ ਪੰਚਕੂਲਾ ਜ਼ਿਲ੍ਹੇ ਦੇ ਹਨ। ਮੌਜੂਦਾ ਸਮੇਂ ਪੰਚਕੂਲਾ ਜ਼ਿਲ੍ਹੇ ਵਿੱਚ 65 ਕਰੋਨਾ ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 47 ਮਰੀਜ਼ ਹੋਮ ਆਈਸੋਲੇਸ਼ਨ ਹਨ ਅਤੇ 18 ਮਰੀਜ਼ ਹਸਪਤਾਲ ਵਿੱਚ ਦਾਖਲ ਹਨ। ਪੰਚਕੂਲਾ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਕਾਰਨ 381 ਲੋਕਾਂ ਦੀ ਮੌਤ ਹੋ ਚੁੱਕੀ ਹੈ। -ਪੱਤਰ ਪ੍ਰੇਰਕ