DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ ਜ਼ਿਲ੍ਹੇ ’ਚ 25 ਨਵੇਂ ਹਾਊਸ ਸਰਜਨ ਹੋਣਗੇ ਨਿਯੁਕਤ

ਛੇ ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪੇ

  • fb
  • twitter
  • whatsapp
  • whatsapp
featured-img featured-img
ਨਵ-ਨਿਯੁਕਤ ਡਾਕਟਰਾਂ ਨਾਲ ਸਿਵਲ ਸਰਜਨ ਡਾ. ਸੰਗੀਤਾ ਜੈਨ। -ਫੋਟੋ: ਚਿੱਲਾ
Advertisement
ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵਿਚ ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 25 ਨਵੇਂ ਹਾਊਸ ਸਰਜਨ ਨਿਯੁਕਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ 6 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿਤੇ ਗਏ ਹਨ, ਜਦ ਕਿ ਬਾਕੀਆਂ ਨੂੰ ਵੀ ਨਿਯੁਕਤੀ ਵਾਸਤੇ ਸੱਦਾ ਦਿਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਡਾਕਟਰਾਂ ਦੀ ਤਾਇਨਾਤੀ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਵਿਚ ਕੀਤੀ ਜਾਵੇਗੀ। ਡਾ. ਜੈਨ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਵਿਚ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement

Advertisement
Advertisement
×