ਕੈਂਸਰ ਕੈਂਪ ਵਿੱਚ 250 ਜਣਿਆਂ ਦੀ ਜਾਂਚ
ਵਰਲਡ ਹੈਲਥ ਕੇਅਰ ਚੈਰੀਟੇਬਲ ਸੁਸਾਇਟੀ ਪੰਜਾਬ ਵੱਲੋਂ ਪਿੰਡ ਲਟੌਰ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਲੋਕਾਂ ਦੀ ਜਾਂਚ ਦੇ ਨਾਲ-ਨਾਲ ਟੈਸਟ ਵੀ ਕੀਤੇ ਗਏ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ। ਉਨ੍ਹਾਂ ਇਸ ਉਪਰਾਲੇ ਦੀ...
Advertisement
ਵਰਲਡ ਹੈਲਥ ਕੇਅਰ ਚੈਰੀਟੇਬਲ ਸੁਸਾਇਟੀ ਪੰਜਾਬ ਵੱਲੋਂ ਪਿੰਡ ਲਟੌਰ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਲੋਕਾਂ ਦੀ ਜਾਂਚ ਦੇ ਨਾਲ-ਨਾਲ ਟੈਸਟ ਵੀ ਕੀਤੇ ਗਏ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ। ਇਸ ਮੌਕੇ ਮੂੰਹ, ਗਲੇ, ਔਰਤਾਂ ਦੀ ਛਾਤੀ ਅਤੇ ਗਦੂਦ ਆਦਿ ਦੇ ਕੈਂਸਰ ਦੇ ਮੁਫ਼ਤ ਟੈਸਟ ਕੀਤੇ ਗਏ। ਪ੍ਰਬੰਧਕਾਂ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਪਿੰਡਾਂ ਵਿੱਚ ਵੀ ਅਜਿਹੇ ਕੈਂਪ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਲੋਕਾਂ ਨੂੰ ਆਪਣਾ ਖਾਣ-ਪੀਣ ਸਹੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਤੀਸ਼ ਲਟੌਰ ਨੇ ਦੱਸਿਆ ਕਿ ਕੈਂਪ ਦੇ ਦੌਰਾਨ 250 ਮਰੀਜ਼ਾਂ ਦੇ ਟੈਸਟ ਕੀਤੇ ਗਏ। ਪ੍ਰਬੰਧਕਾਂ ਨੇ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਐੱਸ ਐੱਮ ਓ ਡਾ. ਸੁਰਿੰਦਰ ਸਿੰਘ, ਪੀ ਏ ਸਤੀਸ਼ ਕੁਮਾਰ ਲਟੌਰ, ਸਰਪੰਚ ਰੋਹਿਤ ਸਿੰਗਲਾ, ਪੰਚ ਸੁਖਦੇਵ ਸਿੰਘ, ਬਹਾਦਰ ਖਾਨ, ਬਹਾਦਰ ਅਲੀ, ਸਾਬਕਾ ਸਰਪੰਚ ਮਨਜੀਤ ਸਿੰਘ, ਲੰਬਰਦਾਰ ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਬਿੱਟਾ, ਹਰਪ੍ਰੀਤ ਸਿੰਘ, ਗਿਆਨ ਸਿੰਘ, ਦਰਸ਼ਨ ਸਿੰਘ, ਜਥੇਦਾਰ ਅਮਰਜੀਤ ਸਿੰਘ, ਭੁਪਿੰਦਰ ਸਿੰਘ ਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
