ਚੰਡੀਗੜ੍ਹ ਵਿੱਚ ਪਟਾਕਿਆਂ ਦੀ ਦੁਕਾਨਾਂ ਲਗਾਉਣ ਲਈ 2800 ਜਣੇ ਅੱਗੇ ਆਏ
ਚੰਡੀਗੜ੍ਹ ਵਿੱਚ ਦੀਵਾਲੀ ਮੌਕੇ ਪਟਾਕਿਆਂ ਦਾ ਕਾਰੋਬਾਰ ਕਰਨ ਲਈ ਚਾਹਵਾਨ ਵਪਾਰੀਆਂ ਨੂੰ ਪ੍ਰਸ਼ਾਸਨ ਵੱਲੋਂ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਇਸ ਲਈ 2800 ਜਣਿਆਂ ਵੱਲੋਂ ਆਨਲਾਈਨ ਅਪਲਾਈ ਕੀਤਾ ਗਿਆ ਹੈ, ਜਿਸ ਦੇ ਡਰਾਅ 10 ਸਤੰਬਰ ਨੂੰ ਕੱਢੇ ਜਾਣਗੇ। ਇਨ੍ਹਾਂ 2800 ਵਿੱਚੋਂ...
Advertisement
ਚੰਡੀਗੜ੍ਹ ਵਿੱਚ ਦੀਵਾਲੀ ਮੌਕੇ ਪਟਾਕਿਆਂ ਦਾ ਕਾਰੋਬਾਰ ਕਰਨ ਲਈ ਚਾਹਵਾਨ ਵਪਾਰੀਆਂ ਨੂੰ ਪ੍ਰਸ਼ਾਸਨ ਵੱਲੋਂ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ। ਇਸ ਲਈ 2800 ਜਣਿਆਂ ਵੱਲੋਂ ਆਨਲਾਈਨ ਅਪਲਾਈ ਕੀਤਾ ਗਿਆ ਹੈ, ਜਿਸ ਦੇ ਡਰਾਅ 10 ਸਤੰਬਰ ਨੂੰ ਕੱਢੇ ਜਾਣਗੇ। ਇਨ੍ਹਾਂ 2800 ਵਿੱਚੋਂ ਪ੍ਰਸ਼ਾਸਨ ਵੱਲੋਂ 90 ਤੋਂ 100 ਦੇ ਕਰੀਬ ਵਿਅਕਤੀਆਂ ਨੂੰ ਪਟਾਕਿਆਂ ਦਾ ਕਾਰੋਬਾਰ ਕਰਨ ਲਈ ਲਾਇਸੈਂਸ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਵਾਰ ਵਪਾਰੀਆਂ ਦੀ ਬੇਨਤੀ ’ਤੇ ਪ੍ਰਸ਼ਾਸਨ ਨੇ ਦੀਵਾਲੀ ਤੋਂ ਡੇਢ ਮਹੀਨਾ ਪਹਿਲਾਂ ਹੀ ਡਰਾਅ ਕੱਢਣ ਦਾ ਫੈਸਲਾ ਕੀਤਾ ਹੈ ਤਾਂ ਜੋ ਲਾਈਸੈਂਸ ਧਾਰਕ ਵਪਾਰੀ ਹੀ ਸਾਮਾਨ ਦੀ ਖਰੀਦਦਾਰੀ ਕਰ ਸਕੇ। ਯੂਟੀ ਪ੍ਰਸ਼ਾਸਨ ਨੇ ਵਪਾਰੀਆਂ ਦੀ ਗੁਹਾਰ ’ਤੇ ਡੇਢ ਮਹੀਨਾ ਪਹਿਲਾਂ 10 ਸਤੰਬਰ ਨੂੰ ਡਰਾਅ ਕੱਢਣ ਦਾ ਫੈਸਲਾ ਕੀਤਾ ਹੈ।
Advertisement
Advertisement