ਚੰਡੀਗੜ੍ਹ (ਟਨਸ): ਸਥਾਨਕ ਪੁਲੀਸ ਨੇ ਸਰਕਾਰੀ ਨੌਕਰੀ ਦਿਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਵਿਅਕਤੀ ਦੀ ਪਛਾਣ ਮਦਨ ਵਾਸੀ ਕੁਰਾਲੀ ਵਜੋਂ ਹੋਈ ਹੈ। ਇਹ ਕੇਸ ਥਾਣਾ ਸੈਕਟਰ-26 ਦੀ ਪੁਲੀਸ ਨੇ ਯੋਗੇਸ਼ ਕੁਮਾਰ ਵਾਸੀ ਬਾਪੂ ਧਾਮ ਕਲੋਨੀ ਸੈਕਟਰ-26 ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਕਤ ਵਿਅਕਤੀ ਨੇ ਉਸ ਨੂੰ ਹਰਿਆਣਾ ਸਟਾਫ਼ ਸਲੈਕਸ਼ ਕਮਿਸ਼ਨ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 3.5 ਲੱਖ ਰੁਪਏ ਲੈ ਲਏ ਅਤੇ ਬਾਅਦ ਵਿੱਚ ਜਾਅਲੀ ਨਿਯੁਕਤੀ ਪੱਤਰ ਮੁਹੱਈਆ ਕਰਵਾ ਦਿੱਤਾ। ਥਾਣਾ ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।