ਕੈਨੇਡਾ ਭੇਜਣ ਦੇ ਨਾਮ ’ਤੇ 35 ਲੱਖ ਰੁਪਏ ਠੱਗੇ
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਦੇ ਲੋਕਾਂ ਨਾਲ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-34 ਦੀ ਪੁਲੀਸ ਨੇ ਜਗਦੀਸ਼ ਚੰਦ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਤੇ...
Advertisement
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਦੇ ਲੋਕਾਂ ਨਾਲ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-34 ਦੀ ਪੁਲੀਸ ਨੇ ਜਗਦੀਸ਼ ਚੰਦ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਤੇ ਹਰਬਿੰਦਰ ਸਿੰਘ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਵਿੱਚ ਵਰਕ ਵੀਜ਼ਾ ’ਤੇ ਭੇਜਣ ਦੇ ਨਾਮ ’ਤੇ 35 ਲੱਖ ਰੁਪਏ ਲੈ ਲਏ ਸਨ, ਪਰ ਬਾਅਦ ਵਿੱਚ ਨਾ ਤਾਂ ਕੈਨੇਡਾ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। -ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement
×