ਪੰਚਕੂਲਾ: ਇਥੋਂ ਦੀ ਪੁਲੀਸ ਨੇ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਹੈ। ਪੁਲੀਸ ਨੇ ਨਸ਼ਾ ਵੇਚਣ ਵਾਲੇ, ਨਾਜਾਇਜ਼ ਸ਼ਰਾਬ ਵੇਚਣ ਵਾਲੇ, ਐਨਡੀਪੀਐੱਸ ਐਕਟ ਦੀ ਉਲੰਘਣਾ ਕਰਨ ਵਾਲੇ, ਜਨਤਕ ਥਾਵਾਂ ਉੱਤੇ ਜੂਆ ਖੇਡਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦਿਆਂ 14 ਟੀਮਾਂ ਬਣਾ ਕੇ 60 ਥਾਵਾਂ ’ਤੇ ਛਾਪੇ ਮਾਰੇ ਅਤੇ 37 ਜਣਿਆਂ ਨੂੰ ਹਿਰਾਸਤ ਵਿਚ ਲਿਆ। ਇਹ ਕਾਰਵਾਈ ਏਸੀਪੀ ਰਾਜ ਕੁਮਾਰ ਕੌਸ਼ਿਕ, ਏਸੀਪੀ ਸੁਰਿੰਦਰ ਕੁਮਾਰ, ਏਸੀਪੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। -ਪੱਤਰ ਪ੍ਰੇਰਕ
ਨਾਜਾਇਜ਼ ਸ਼ਰਾਬ ਤੇ ਜੂਆ ਖੇਡਣ ਦੇ ਦੋਸ਼ ਹੇਠ 37 ਗ੍ਰਿਫ਼ਤਾਰ
ਪੱਤਰ ਪ੍ਰੇਰਕ ਗਿੱਦੜਬਾਹਾ, 19 ਜੁਲਾਈ ਇਥੇ ਲੰਬੀ ਰੋਡ ’ਤੇ ਕਾਰਡ ਧਾਰਕਾਂ ਵੱਲੋਂ ਰਾਸ਼ਨ ਡਿਪੂ ਵਾਲਿਆਂ ਦੀਆਂ ਮਨਮਰਜ਼ੀਆਂ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਕਾਰਡ ਧਾਰਕਾਂ ਦੀ ਸੁਣਵਾਈ ਨਾ ਕੀਤੇ ਜਾਣ ਵਜੋਂ ਲੰਬੀ ਵਾਲ਼ੇ ਫਾਟਕਾਂ ਦੇ ਨਜ਼ਦੀਕ ਧਰਨਾ ਦਿੱਤਾ ਗਿਆ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਚੰਦਰ ਸ਼ੇਖਰ ਅਤੇ ਸੰਦੀਪ ਕੁਮਾਰ ਆਦਿ ਨੇ ਦੱਸਿਆ ਕਿ ਜਦ ਤੋਂ ਫੂਡ ਸਪਲਾਈ ਵਿਭਾਗ ਵੱਲੋਂ ਕਣਕ ਦੀ ਵੰਡ ਦਾ ਸਿਸਟਮ ਆਨਲਾਈਨ ਕੀਤਾ ਹੈ ਉਸ ਸਮੇਂ ਤੋਂ ਕਾਰਡ ਧਾਰਕਾਂ ਨੂੰ ਕਣਕ ਲੈਣ ਲਈ ਖੱਜਲ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਬੰਧਤ ਡਿਪੂ ਤੋ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd