ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏਗੀ ‘ਆਪ’ ਸਰਕਾਰ: ਜਿੰਪਾ : The Tribune India

ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏਗੀ ‘ਆਪ’ ਸਰਕਾਰ: ਜਿੰਪਾ

ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏਗੀ ‘ਆਪ’ ਸਰਕਾਰ: ਜਿੰਪਾ

ਮੁਹਾਲੀ ਵਿੱਚ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 16 ਅਗਸਤ                                                

ਪੰਜਾਬ ਦੀ ਆਪ ਸਰਕਾਰ ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏ ਜਾਣਗੇ। ਇਹ ਪ੍ਰਗਟਾਵਾ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬੀਆਂ ਦੇ ਨਾਮ ਸੰਦੇਸ਼ ਦਿੱਤਾ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। 

ਅਖੀਰ ਵਿੱਚ ਸੁਤੰਤਰਤਾ ਸੰਗਰਾਮੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਸ੍ਰੀਮਤੀ ਵਿਭਾ, ਵਿਧਾਇਕ ਕੁਲਵੰਤ ਸਿੰਘ, ਏਡੀਜੀਪੀ (ਸੁਰੱਖਿਆ) ਐਸਐਸ ਸ਼੍ਰੀਵਾਸਤਵਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਵਿਨੀਤ ਵਰਮਾ, ਡਾ. ਸੰਨ੍ਹੀ ਆਹਲੂਵਾਲੀਆ, ਸਰਬਜੀਤ ਸਿੰਘ ਪੰਧੇਰ ਅਤੇ ਹੋਰ ਪਤਵੰਤੇ ਹਾਜ਼ਰ ਸਨ। 

ਅਮਨ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ’ਚ ਲਹਿਰਾਇਆ ਕੌਮੀ ਝੰਡਾ

ਫਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਖੇਡ ਸਟੇਡੀਅਮ ਸਰਹਿੰਦ ਵਿਚ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਉਪਰੰਤ ਇਸ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਕੀਤਾ ਗਿਆ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਦਿੱਤੇ ਗਏੇ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਏ.ਡੀ.ਜੀ.ਪੀ ਨਾਗੇਸ਼ਵਰ ਰਾਓ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਡੀ.ਆਈ.ਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨਿਰਭਓ ਸਿੰਘ ਗਿੱਲ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਗੁਰਸਤਿੰਦਰ ਸਿੰਘ ਜੱਲ੍ਹਾ, ਰਸਪਿੰਦਰ ਸਿੰਘ ਰਾਜਾ, ਅਮਰਿੰਦਰ ਸਿੰਘ ਮੰਡੋਫਲ ਆਦਿ ਮੌਜੂਦ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All