‘ਆਪ’ ਨੇ ਵਾਰਡ ਨੰਬਰ 17 ਵਿੱਚ ਕੱਢੀ ਤਿਰੰਗਾ ਯਾਤਰਾ : The Tribune India

‘ਆਪ’ ਨੇ ਵਾਰਡ ਨੰਬਰ 17 ਵਿੱਚ ਕੱਢੀ ਤਿਰੰਗਾ ਯਾਤਰਾ

‘ਆਪ’ ਨੇ ਵਾਰਡ ਨੰਬਰ 17 ਵਿੱਚ ਕੱਢੀ ਤਿਰੰਗਾ ਯਾਤਰਾ

ਵਾਰਡ ਨੰਬਰ 17 ਵਿੱਚ ਤਿਰੰਗਾ ਯਾਤਰਾ ਕੱਢਦੇ ਹੋਏ ‘ਆਪ’ ਆਗੂ ਤੇ ਵਾਲੰਟੀਅਰ। ਫੋਟੋ: ਪੰਜਾਬੀ ਟ੍ਰਿਬਿਊਨ

ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 16 ਅਗਸਤ

ਆਮ ਆਦਮੀ ਪਾਰਟੀ ਵਲੋਂ ਇਥੇ ਨਗਰ ਨਿਗਮ ਦੇ ਵਾਰਡ ਨੰਬਰ 17 ਹੇਠ ਪੈਂਦੇ ਸੈਕਟਰ 22 ਵਿੱਚ ਤਿਰੰਗਾ ਯਾਤਰਾ ਕੱਢੀ ਗਈ। ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਕੱਢੀ ਗਈ ਇਸ ਤਿਰੰਗਾ ਯਾਤਰਾ ਵਿੱਚ ਕੌਂਸਲਰ ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ ਪ੍ਰੇਮ ਲਤਾ, ਅੰਜੂ ਕਤਿਆਲ, ਜਸਵਿੰਦਰ ਕੌਰ ਮਸੀਤ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ। ਕੌਂਸਲਰ ਦਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਇਸ ਤਿਰੰਗਾ ਯਾਤਰਾ ਵਿੱਚ ‘ਆਪ’ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਹੋਰ ਸਾਥੀ ਸ਼ਾਮਲ ਹੋਏ ਅਤੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ।

ਆਪ ਵਾਲੰਟੀਅਰਾਂ ਨੇ ਲਾਇਆ ਖੂਨਦਾਨ ਕੈਂਪ

ਐਸ.ਏ.ਐਸ. ਨਗਰ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਅੱਜ ਪਾਰਟੀ ਦੇ ਯੂਥ ਵਿੰਗ ਵੱਲੋਂ ਇੱਥੋਂ ਦੇ ਸੈਕਟਰ-68 ਵਿੱਚ ਖੂਨਦਾਨ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕੀਤਾ ਜਦੋਂਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੇਕ ਕੱਟਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ, ਡਾ. ਸੰਨੀ ਆਹਲੂਵਾਲੀਆ, ਵਿਨੀਤ ਵਰਮਾ, ਜਸਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਸੁਭਾਸ਼ ਸ਼ਰਮਾ ਅਤੇ ਹੋਰ ਵਾਲੰਟੀਅਰ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿੱਚ 76 ਵਲੰਟੀਅਰਾਂ ਨੇ ਖੂਨਦਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All