ਡੇਰਾਬਸੀ ਤੇ ਜ਼ੀਰਕਪੁਰ ’ਚ ‘ਗੁਆਚੀਆਂ’ ਸੜਕਾਂ : The Tribune India

ਡੇਰਾਬਸੀ ਤੇ ਜ਼ੀਰਕਪੁਰ ’ਚ ‘ਗੁਆਚੀਆਂ’ ਸੜਕਾਂ

ਡੇਰਾਬਸੀ ਤੇ ਜ਼ੀਰਕਪੁਰ ’ਚ ‘ਗੁਆਚੀਆਂ’ ਸੜਕਾਂ

ਡੇਰਾਬੱਸੀ-ਬਰਵਾਲਾ ਦੀ ਖਸਤਾ ਹਾਲ ਸੜਕ। -ਫੋਟੋ: ਰੂਬਲ

ਹਰਜੀਤ ਸਿੰਘ

ਡੇਰਾਬੱਸੀ, 9 ਅਗਸਤ

ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਸੜਕਾਂ ਦੀ ਹਾਲਤ ਲੰਘੇ ਲੰਮੇਂ ਸਮੇਂ ਤੋਂ ਕਾਫੀ ਖਸਤਾ ਬਣੀ ਹੋਈ ਹੈ ਜਿਨ੍ਹਾਂ ਦੀ ਹਾਲਤ ਸੁਧਾਰਨ ਵਾਲੇ ਪਾਸੇ ਸਰਕਾਰ ਦੇ ਨੁਮਾਇੰਦੇ ਤੇ ਪ੍ਰਸ਼ਾਸਨਿਕ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ। ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਲੰਘੇ ਦਿਨੀਂ ਸੜਕਾਂ ’ਤੇ ਬਣੇ ਖੱਡਿਆਂ ਵਿੱਚ ਡਿੱਗ ਕੇ ਦੋ ਨੌਜਵਾਨਾਂ ਦੀ ਜਾਨ ਜਾ ਚੁੱਕੀ ਹੈ ਜਿਸਦੇ ਬਾਵਜੂਦ ਅਧਿਕਾਰੀ ਆਪਣੀ ਕੁੰਭਕਰਨੀ ਨੀਂਦ ਤੋਂ ਨਹੀਂ ਜਾਗ ਰਹੇ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਡੇਰਾਬੱਸੀ ਦੀ ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੀ ਸਭ ਤੋਂ ਅਹਿਮ ਸੜਕ ਬਰਵਾਲਾ ਰੋਡ ’ਤੇ ਐਨੇ ਵੱਡੇ ਵੱਡੇ ਟੋਏ ਪਏ ਹੋਏ ਹਨ ਜਿਥੇ ਰੋਜ਼ਾਨਾ ਕੋਈ ਨਾ ਕੋਈ ਵਾਹਨ ਹਾਦਸਾਗ੍ਰਸਤ ਹੁੰਦਾ ਰਹਿੰਦਾ ਹੈ। ਲੋਕ ਇਸ ਸੜਕ ਦੀ ਹਾਲਤ ਸੁਧਾਰਨ ਲਈ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਪਰ ਇਸਦੇ ਬਾਵਜੂਦ ਹਾਲਤ ਜਿਉਂ ਦੀ ਤਿਉਂ ਹੈ। ਲੰਘੇ ਦਿਨੀਂ ਰਾਤ ਨੂੰ ਡੇਰਾਬੱਸੀ ਵਲ ਆਉਂਦੇ ਹੋਏ ਇਕ ਮੋਟਰਸਾਈਕਲ ਚਾਲਕ ਨੌਜਵਾਨ ਖੱਡੇ ਵਿੱਚ ਡਿੱਗਣ ਕਾਰਨ ਮੌਤ ਹੋ ਚੁੱਕੀ ਹੈ। ਬਰਵਾਲਾ ਰੋਡ ਤੋਂ ਇਲਾਵਾ ਡੇਰਾਬੱਸੀ ਤੋਂ ਮੁਬਾਰਿਕਪੁਰ-ਰਾਮਗੜ੍ਹ ਤੇ ਪੰਚਕੂਲਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਵੀ ਖਸਤਾ ਹੈ। ਜ਼ੀਰਕਪੁਰ ਵਿੱਚ ਸਭ ਤੋਂ ਅਹਿਮ ਵੀਆਈਪੀ ਰੋਡ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ। ਲੰਮੇ ਸਮੇਂ ਤੋਂ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਸੜਕ ’ਤੇ ਵੱਡੇ ਵੱਡੇ ਟੋਏ ਪੈ ਗਏ ਹਨ। ਮੀਂਹ ਦੇ ਦਿਨਾਂ ਵਿੱਚ ਸੜਕ ’ਤੇ ਪਏ ਟੋਏ ਖਤਰਨਾਕ ਰੂਪ ਅਖ਼ਤਿਆਰ ਕਰ ਲੈਂਦੇ ਹਨ ਜੋ ਵਾਹਨ ਚਾਲਕਾਂ ਨੂੰ ਦਿਖਾਈ ਨਹੀਂ ਦਿੰਦੇ ਤੇ ਹਾਦਸੇ ਵਾਪਰਦੇ ਹਨ। ਇਸ ਸੜਕ ’ਤੇ ਪਏ ਖੱਡੇ ਵਿੱਚ ਲੰਘੇ ਦਿਨੀਂ ਇਕ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜਨ ਕਾਰਨ ਉਹ ਸੜਕ ਦੇ ਕੰਢੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿੱਚ ਟਕਰਾ ਗਿਆ ’ਤੇ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਉਸਦੀ ਮੌਤ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਲਾਸ਼ ਨੂੰ ਸੜਕ ਵਿਚਕਾਰ ਰੱਖ ਕੇ ਪ੍ਰਦਰਸ਼ਨ ਕੀਤਾ ਸੀ। ਇਸ ਇਲਾਵਾ ਪਿੰਡ ਦਿਆਲਪੁਰਾ ਨੂੰ ਜਾਣ ਵਾਲੀ ਸੜਕ, ਕਿਸ਼ਨਪੁਰਾ ਤੇ ਪੀਰਮੁਛੱਲਾ ਨੂੰ ਜਾਣ ਵਾਲੀ ਸੜਕ, ਪਿੰਡ ਛੱਤ ਨੂੰ ਜਾਣ ਵਾਲੀ ਸੜਕ ਤੇ ਢਕੋਲੀ ਤੋਂ ਮੁਬਾਰਿਕਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਵੀ ਕਾਫੀ ਮਾੜੀ ਬਣੀ ਹੋਈ ਹੈ ਜਿਥੇ ਵਾਹਨ ਚਾਲਕਾਂ ਲਈ ਸਫਰ ਕਰਨਾ ਹਾਦਸਿਆਂ ਨੂੰ ਸੱਦਾ ਦੇਣਾ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੌਨਸੂਨ ਤੋਂ ਬਾਅਦ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਏਗੀ। ਉਨ੍ਹਾਂ ਕਿਹਾ ਕਿ ਫਿਲਹਾਲ ਅਧਿਕਾਰੀਆਂ ਨੂੰ ਆਰਜ਼ੀ ਤੌਰ ’ਤੇ ਖੱਡੇ ਭਰਨ ਦੀ ਹਦਾਇਤ ਕੀਤੀ ਗਈ ਹੈ।­

ਸੜਕਾਂ ਨੂੰ ਮੁੱਦਾ ਬਣਾਉਣ ਵਾਲੇ ‘ਆਪ’ ਆਗੂ ਖਾਮੋਸ਼

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਣੇ ਹੋਰਨਾਂ ਆਗੂਆਂ ਵੱਲੋਂ ਹਲਕੇ ਦੀਆਂ ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਪੂਰੇ ਜ਼ੋਰ ਸ਼ੋਰ ਨਾਲ ਉਭਾਰਿਆ ਗਿਆ ਸੀ। ਉਸ ਵੇਲੇ ਆਗੂਆਂ ਵੱਲੋਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੜਕਾਂ ਦੇ ਪੈਚ ਵੀ ਨਾ ਲੱਗਣ ਦੇ ਦੋਸ਼ ਲਗਾਏ ਜਾਂਦੇ ਸੀ। ਪਰ ਹੁਣ ਸਰਕਾਰ ਬਣਨ ਮਗਰੋਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੜਕਾਂ ਦੀ ਖਸਤਾ ਹਾਲਤ ਬਾਰੇ ਚੁੱਪੀ ਵੱਟੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All