‘ਪਿੱਕ ਐਂਡ ਡਰਾਪ’ ਚਾਰਜਿਜ਼: ਯੂਥ ਕਾਂਗਰਸ ਦਾ ਪ੍ਰਦਰਸ਼ਨ ਜਾਰੀ : The Tribune India

‘ਪਿੱਕ ਐਂਡ ਡਰਾਪ’ ਚਾਰਜਿਜ਼: ਯੂਥ ਕਾਂਗਰਸ ਦਾ ਪ੍ਰਦਰਸ਼ਨ ਜਾਰੀ

‘ਪਿੱਕ ਐਂਡ ਡਰਾਪ’ ਚਾਰਜਿਜ਼: ਯੂਥ ਕਾਂਗਰਸ ਦਾ ਪ੍ਰਦਰਸ਼ਨ ਜਾਰੀ

ਰੇਲਵੇ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਕਾਂਗਰਸ ਦੇ ਆਗੂ। ਫੋਟੋ: ਨਿਤਿਨ ਮਿੱਤਲ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਨਵੰਬਰ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਦਾਖਲੇ ਸਮੇਂ ਲਏ ਜਾਂਦੇ ਪਿੱਕ ਐਂਡ ਡਰਾਪ ਚਾਰਜਿਜ਼ ਖ਼ਿਲਾਫ਼ ਚੰਡੀਗੜ੍ਹ ਯੂਥ ਕਾਂਗਰਸ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਸਰਕਾਰ ਵੱਲੋਂ ਰੇਲਵੇ ਸਟੇਸ਼ਨ ਵਿੱਚ ਦਾਖਲ ਹੋਣ ਸਮੇਂ ਵਸੂਲੇ ਜਾਂਦੇ ਟੈਕਸ ਰਾਹੀਂ ਲੋਕਾਂ ਦੀ ਜੇਬ੍ਹਾਂ ’ਤੇ ਵਾਧੂ ਦਾ ਬੋਝ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿੱਕ ਐਂਡ ਡਰਾਪ ਚਾਰਜਿਜ਼ ਕਰਕੇ ਰੇਲਵੇ ਸਟੇਸ਼ਨ ’ਤੇ ਆਉਣ ਜਾਣ ਵਾਲਿਆਂ ਨੂੰ ਜਲਦਬਾਜ਼ੀ ਕਰਨੀ ਪਾਂਦੀ ਹੈ ਤਾਂ ਜੋ ਗੱਡੀ 6 ਮਿੰਟ ਦੇ ਵਿੱਚ ਰੇਲਵੇ ਸਟੇਸ਼ਨ ਤੋਂ ਬਾਹਰ ਚਲੀ ਜਾਵੇ। ਜੇਕਰ ਗੱਡੀ 6 ਮਿੰਟ ਤੋਂ ਬਾਅਦ ਵੀ ਰੇਲਵੇ ਸਟੇਸ਼ਨ ’ਤੇ ਰਹਿੰਦੀ ਹੈ ਤਾਂ ਕਾਰ ਚਾਲਕ ਤੋਂ 200 ਰੁਪਏ ਵਸੂਲੇ ਜਾਂਦੇ ਹਨ। ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨੂੰ ਰੇਲ ਗੱਡੀਆਂ ਵਿੱਚ ਵਧੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਥਾਂ ਨਵਾਂ ਬੋਝ ਪਾਉਣ ਲੱਗੀ ਹੋਈ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਰੇਲਵੇ ਸਟੇਸ਼ਨ ’ਤੇ ਪਿੱਕ ਐਂਡ ਟਰਾਪ ਚਾਰਜਿਜ਼ ਦੇ ਨਾਮ ’ਤੇ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬੰਦ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All