ਚੰਡੀਗੜ੍ਹ: ਸਵੱਛ ਚੰਡੀਗੜ੍ਹ ਮਿਸ਼ਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਸ਼ਹਿਰ ਦੇ ਸਕੂਲਾਂ ਵਿੱਚ ਚਲਾਈ ਗਈ ਜਾਗਰੂਕਤਾ ਮੁਹਿੰਮ ‘ਸਵੱਛਤਾ ਕੀ ਪਾਠਸ਼ਾਲਾ’ ਤਹਿਤ ਪ੍ਰੋਗਰਾਮ ਜਾਰੀ ਹਨ। ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਰੋਜ਼ਾਨਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਵਿੱਚ ਪ੍ਰੋਗਰਾਮ ਕਰਕੇ ਵਿਦਿਆਰਥੀਆਂ ਨੂੰ ਸਵੱਛਤਾ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਇਸੀ ਲੜੀ ਤਹਿਤ ਨਗਰ ਨਿਗਮ ਵਲੋਂ ਅੱਜ ਇਥੋਂ ਦੇ ਸੈਕਟਰ 49 ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਨਿਗਮ ਦੇ ਜੁਆਇੰਟ ਕਮਿਸ਼ਨਰ ਰੋਹਿਤ ਗੁਪਤਾ ਨੇ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਨੂੰ ਵੱਖੋ ਵੱਖਰਾ ਕਰਨ, ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ’ਤੇ ਲਗਾਈ ਗਈ ਪਾਬੰਦੀ ਅਤੇ ਘਰੇਲੂ ਖਾਦ ਬਣਾਉਣ ਬਾਰੇ ਜਾਣਕਾਰੀ ਦਿੱਤੀ। -ਖੇਤਰੀ ਪ੍ਰਤੀਨਿਧ
‘ਸਵੱਛਤਾ ਕੀ ਪਾਠਸ਼ਾਲਾ’ ਮੁਹਿੰਮ ਚਲਾਈ
ਪੱਤਰ ਪ੍ਰੇਰਕ ਗਿੱਦੜਬਾਹਾ, 19 ਜੁਲਾਈ ਇਥੇ ਲੰਬੀ ਰੋਡ ’ਤੇ ਕਾਰਡ ਧਾਰਕਾਂ ਵੱਲੋਂ ਰਾਸ਼ਨ ਡਿਪੂ ਵਾਲਿਆਂ ਦੀਆਂ ਮਨਮਰਜ਼ੀਆਂ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਕਾਰਡ ਧਾਰਕਾਂ ਦੀ ਸੁਣਵਾਈ ਨਾ ਕੀਤੇ ਜਾਣ ਵਜੋਂ ਲੰਬੀ ਵਾਲ਼ੇ ਫਾਟਕਾਂ ਦੇ ਨਜ਼ਦੀਕ ਧਰਨਾ ਦਿੱਤਾ ਗਿਆ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਚੰਦਰ ਸ਼ੇਖਰ ਅਤੇ ਸੰਦੀਪ ਕੁਮਾਰ ਆਦਿ ਨੇ ਦੱਸਿਆ ਕਿ ਜਦ ਤੋਂ ਫੂਡ ਸਪਲਾਈ ਵਿਭਾਗ ਵੱਲੋਂ ਕਣਕ ਦੀ ਵੰਡ ਦਾ ਸਿਸਟਮ ਆਨਲਾਈਨ ਕੀਤਾ ਹੈ ਉਸ ਸਮੇਂ ਤੋਂ ਕਾਰਡ ਧਾਰਕਾਂ ਨੂੰ ਕਣਕ ਲੈਣ ਲਈ ਖੱਜਲ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਬੰਧਤ ਡਿਪੂ ਤੋ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd