ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਕ੍ਰਾਈਮ ਨੇ ਵੀਵੀਆਈਪੀ ਮੋਬਾਈਲ ਨੰਬਰ ਦਿਵਾਉਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਹਰੀਸ਼ ਗੋਇਲ ਵਾਸੀ ਸੈਕਟਰ 28 ਡੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੇ ਇਕ ਨੌਜਵਾਨ ਨਾਲ ਵੀਵੀਆਈਪੀ ਨੰਬਰ ਲੈਣ ਲਈ ਸੰਪਰਕ ਕੀਤਾ ਤਾਂ ਉਕਤ ਨੌਜਵਾਨ ਨੇ ਨੰਬਰ ਦਿਵਾਉਣ ਲਈ ਤਿੰਨ ਦਿਨਾਂ ਵਿੱਚ 4,83,534 ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਨੰਬਰ ਦਿਵਾਇਆ ਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਥਾਣਾ ਸਾਈਬਰ ਕ੍ਰਾਈਮ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।