ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦੂਜੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਚੁਣੇ ਗਏ ਪਾਰਟੀ ਆਗੂ ਸੁਖਬੀਰ ਸਿੰਘ ਕਾਲੜਾ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਕਾਲੜਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਪਾਰਟੀ ਵਿੱਚ ਸ਼ਾਮਲ ਕਰਨ ’ਤੇ ਸੁਖਬੀਰ ਬਾਦਲ, ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿੱਚ ਧੰਨਵਾਦ ਕਰਦਿਆਂ ਕਾਲੜਾ ਨੇ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਕੈਪਸ਼ਨ: ਸ਼੍ਰੋਮਣੀ ਕਮੇਟੀ ਮੈਂਬਰ ਕਾਲੜਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੋਏ।