ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਸਥਾਨਕ ਸੈਕਟਰ 56 ਵਿੱਚ ਮਾਂ-ਪੁੱਤ ’ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ, ਜਿਸ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੀੜਤਾਂ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 39 ਦੀ ਪੁਲੀਸ ਨੇ ਰਿਸ਼ੀ, ਗੁਰਮੀਤ, ਦਿਨੇਸ਼ ਅਤੇ ਇਕ ਹੋਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਰਵੀ ਕੁਮਾਰ ਵਾਸੀ ਸੈਕਟਰ 56 ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਘਰ ਦੇ ਨਜ਼ਦੀਕ ਉਸ ਦੇ ਭਰਾ ਅਤੇ ਮਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ ਹੈ।