ਕਰੋਨਾ ਦੇ ਕੇਸ ਮੁੜ ਵਧੇ

ਚੰਡੀਗੜ੍ਹ ਵਿੱਚ 421 ਨਵੇਂ ਕੇਸ, ਤਿੰਨ ਮੌਤਾਂ

ਮੁਹਾਲੀ ਜ਼ਿਲ੍ਹੇ ਵਿੱਚ 373, ਪੰਚਕੂਲਾ ਵਿੱਚ 550 ਤੇ ਫ਼ਤਹਿਗੜ੍ਹ ਸਾਹਿਬ ਵਿੱਚ 53 ਨਵੇਂ ਕੇਸ

ਚੰਡੀਗੜ੍ਹ ਵਿੱਚ 421 ਨਵੇਂ ਕੇਸ, ਤਿੰਨ ਮੌਤਾਂ

ਢਕੋਲੀ ਵਿੱਚ ਪੁਲੀਸ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦੇ ਹੋਏ ਦੁਕਾਨਦਾਰ। -ਫੋਟੋ: ਨਿਤਿਨ ਮਿੱਤਲ

ਕੁਲਦੀਪ ਸਿੰਘ
ਚੰਡੀਗੜ੍ਹ, 14 ਅਪਰੈਲ

ਚੰਡੀਗੜ੍ਹ ਵਿੱਚ ਅੱਜ ਕਰੋਨਾ ਦੇ 421 ਨਵੇਂ ਮਰੀਜ਼ ਆਏ ਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਮੁਤਾਬਕ ਰਾਮ ਦਰਬਾਰ ਵਾਸੀ 35 ਸਾਲਾ ਕਰੋਨਾ ਪੀੜਤ ਵਿਅਕਤੀ ਅਤੇ ਧਨਾਸ ਵਾਸੀ 86 ਸਾਲਾ ਕਰੋਨਾ ਪੀੜਤ ਬਿਰਧ ਔਰਤ ਦੀ ਜੀਐੱਮਐੱਸਐੱਚ ਸੈਕਟਰ 16 ਵਿੱਚ ਜਦਕਿ ਸੈਕਟਰ 24 ਵਾਸੀ 76 ਸਾਲਾ ਕਰੋਨਾ ਪੀੜਤ ਵਿਅਕਤੀ ਦੀ ਜੀਐੱਮਸੀਐੱਚ ਸੈਥਟਰ 32 ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਮਹਾਮਾਰੀ ਦੇ 373 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 32,984 ਹੋ ਗਈ ਹੈ। ਅੱਜ 307 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਮੁਹਾਲੀ ਸ਼ਹਿਰੀ ਖੇਤਰ ਵਿੱਚ 172 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦਕਿ ਬੂਥਗੜ੍ਹ ਵਿੱਚ 7, ਘੜੂੰਆਂ ਤੇ ਲਾਲੜੂ ’ਚ 10-10, ਡੇਰਾਬੱਸੀ ਵਿੱਚ 20, ਕੁਰਾਲੀ ਵਿੱਚ 23, ਖਰੜ ਵਿੱਚ 52 ਅਤੇ ਢਕੋਲੀ ਵਿੱਚ 79 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ 4838 ਕਰੋਨਾ ਮਹਾਮਾਰੀ ਦੇ ਨਵੇਂ ਸਰਗਰਮ ਕੇਸ ਹਨ।

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 550 ਨਵੇਂ ਕੇਸ ਆਏ ਹਨ। ਇਨ੍ਹਾਂ ਵਿੱਚੋਂ 276 ਮਰੀਜ਼ ਪੰਚਕੂਲਾ ਜ਼ਿਲ੍ਹੇ ਨਾਲ ਸਬੰਧਤ ਹਨ। ਕਰੋਨਾ ਕਾਰਨ ਅੱਜ ਇੱਕ ਮੌਤ ਵੀ ਹੋਈ ਹੈ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ। ਜ਼ਿਲ੍ਹੇ ਵਿੱਚ ਇਸ ਸਮੇਂ 1679 ਐਕਟਿਵ ਕੇਸ ਹਨ।

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕਰੋਨਾ ਦੇ 53 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 276 ਹੋ ਗਈ ਹੈ ਜਦਕਿ ਹੁਣ ਤਕ ਇਸ ਮਹਾਮਾਰੀ ਨਾਲ 126 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ 603 ਵਿਅਕਤੀਆਂ ਦੇ ਸੈਂਪਲ ਲਏ ਹਨ।

ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 109 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦਕਿ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਗਰਮ ਕਰੋਨਾ ਕੇਸਾਂ ਦੀ ਗਿਣਤੀ 933 ਹੋ ਗਈ ਹੈ।

ਢਕੋਲੀ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਵਾਉਣ ਦਾ ਵਿਰੋਧ

ਜ਼ੀਰਕਪੁਰ (ਹਰਜੀਤ ਸਿੰਘ): ਢਕੋਲੀ ਖੇਤਰ ਵਿੱਚ ਕਰੋਨਾ ਦੇ ਵਧਦੇ ਮਾਮਲੇ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਅੱਜ ਤਿੰਨ ਕੈਂਪ ਲਾ ਕੇ 300 ਦੇ ਕਰੀਬ ਵਿਅਕਤੀਆਂ ਦੇ ਸੈਂਪਲ ਲੈ ਕੇ ਚੰਡੀਗੜ੍ਹ ਜਾਂਚ ਲਈ ਭੇਜੇ ਹਨ। ਪ੍ਰਸ਼ਾਸਨ ਵੱਲੋਂ ਇਸ ਖੇਤਰ ਨੂੰ ਕੰਟੇਨਮੈਂਟ ਜ਼ੋਨ ਐਲਾਨਣ ਦਾ ਸਥਾਨਕ ਦੁਕਾਨਦਾਰਾਂ ਨੇ ਭਾਰੀ ਵਿਰੋਧ ਕੀਤਾ। ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਰੋਨਾ ਵੇਲੇ ਲਾਏ ਗਏ ਲੌਕਡਾਊਨ ਦੌਰਾਨ ਵਿਗੜੀ ਵਿੱਤੀ ਸਥਿਤੀ ਹੁਣ ਮੁੜ ਪਟੜੀ ’ਤੇ ਆਉਣੀ ਸ਼ੁਰੂ ਹੋਈ ਸੀ ਪਰ ਪ੍ਰਸ਼ਾਸਨ ਨੇ ਮੁੜ ਸਖ਼ਤੀ ਕਰਦਿਆਂ ਇਸ ਖੇਤਰ ਵਿੱਚ ਸਾਰੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ। ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਨੇ ਦੁਕਾਨਦਾਰਾਂ ਨੂੰ ਸ਼ਾਂਤ ਕਰਦਿਆਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੁਝ ਦਿਨਾਂ ਲਈ ਦੁਕਾਨਾਂ ਬੰਦ ਕਰਨ ਲਈ ਤਿਆਰ ਕੀਤਾ। ਦੂਜੇ ਪਾਸੇ ਐੱਸ.ਡੀ.ਐੱਮ. ਡੇਰਾਬੱਸੀ ਕੁਲਦੀਪ ਬਾਵਾ ਨੇ ਕਿਹਾ ਕਿ ਅੱਜ ਢਕੋਲੀ, ਢਕੋਲਾ ਅਤੇ ਕਿਸ਼ਨਪੁਰਾ ਸਕੂਲਾਂ ਵਿੱਚ ਤਿੰਨ ਥਾਵਾਂ ’ਤੇ ਕੈਂਪ ਲਾ ਕੇ 300 ਦੇ ਕਰੀਬ ਸੈਂਪਲ ਲਏ ਗਏ ਹਨ।

ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਪਰਿਵਾਰ ਨੂੰ ਕਰੋਨਾ

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਦੇ ਪਰਿਵਾਰ ਨੂੰ ਕਰੋਨਾ ਹੋ ਗਿਆ ਹੈ। ਸ੍ਰੀ ਸੂਦ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਪਰਿਵਾਰ ਵਿੱਚੋਂ ਕੁਝ ਮੈਂਬਰਾਂ ਦੇ ਕੋਵਿਡ-19 ਦੇ ਲੱਛਣ ਆਉਣ ਮਗਰੋਂ ਸਾਰੇ ਪਰਿਵਾਰ ਨੇ ਟੈਸਟ ਕਰਵਾਏ ਸਨ। ਰਿਪੋਰਟਾਂ ਮੁਤਾਬਕ ਸੂਦ ਅਤੇ ਉਨ੍ਹਾਂ ਦੇ ਭਰਾ ਨੂੰ ਛੱਡ ਕੇ ਬਾਕੀ ਪਰਿਵਾਰ ਦੇ ਸਾਰੇ ਮੈਂਬਰ ਕਰੋਨਾ ਪਾਜ਼ੇਟਿਵ ਪਾਏ ਗਏ। ਸਾਵਧਾਨੀ ਵਰਤਦਿਆਂ ਉਨ੍ਹਾਂ ਨੇ ਆਪਣੇ ਮਾਤਾ ਅਤੇ ਪਤਨੀ ਨੂੰ ਇਲਾਜ ਲਈ ਪੀ.ਜੀ.ਆਈ. ਵਿੱਚ ਦਾਖ਼ਲ ਕਰਵਾ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਰੂਰੀ ਕੰਮ ਹੋਣ ’ਤੇ ਹੀ ਸੈਕਟਰ 33 ਸਥਿਤ ਪਾਰਟੀ ਦਫ਼ਤਰ ’ਚ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All