ਵਿਦੇਸ਼ ਭੇਜਣ ਦੇ ਮਾਮਲਿਆਂ ’ਚ 45 ਲੱਖ ਠੱਗੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਜੂਨ ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਕੇਸ ਦਰਜ ਕੀਤੇ ਹਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਸੁਰਿੰਦਰ ਸਿੰਘ ਵਾਸੀ ਜੀਂਦ ਦੀ ਸ਼ਿਕਾਇਤ ’ਤੇ ਗੌਰਵ ਸ਼ਰਮਾ, ਸੰਨੀ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਕੇਸ ਦਰਜ ਕੀਤੇ ਹਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਸੁਰਿੰਦਰ ਸਿੰਘ ਵਾਸੀ ਜੀਂਦ ਦੀ ਸ਼ਿਕਾਇਤ ’ਤੇ ਗੌਰਵ ਸ਼ਰਮਾ, ਸੰਨੀ ਭਾਟੀਆ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 38 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਇਸੇ ਤਰ੍ਹਾਂ ਥਾਣਾ ਸੈਕਟਰ-17 ਦੀ ਪੁਲੀਸ ਨੇ ਸ਼ਸ਼ਾਂਕ ਸ਼ਰਮਾ ਵਾਸੀ ਡੇਰਾਬੱਸੀ ਦੀ ਸ਼ਿਕਾਇਤ ’ਤੇ ਅਭਿਨਵ ਗਰਗ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 7.55 ਲੱਖ ਰੁਪਏ ਲਏ ਸਨ, ਪਰ ਨਾ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ।
Advertisement
×