ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਚੰਡੀਗੜ੍ਹ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਵਿਜੈ ਕੁਮਾਰ ਵਾਸੀ ਬਾਪੂ ਧਾਮ ਕਾਲੋਨੀ ਸੈਕਟਰ-26 ਨੂੰ ਕਾਬੂ ਕੀਤਾ ਹੈ। ਜਿਸ ਤੋਂ ਪੁਲੀਸ ਨੇ 450 ਗਰਾਮ ਗਾਂਜਾ ਬਰਾਮਦ ਕੀਤਾ। ਇਹ ਕਾਰਵਾਈ ਥਾਣਾ ਸੈਕਟਰ-26 ਦੀ ਪੁਲੀਸ ਨੇ ਕੀਤੀ। ਜਿਨ੍ਹਾਂ ਨੇ ਈਡਬਲਯੂਐੱਸ ਫਲੈਟ ਦੇ ਨਜ਼ਦੀਕ ਮੁਲਜ਼ਮ ਨੂੰ ਸ਼ੱਕ ਕੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 450 ਗਰਾਮ ਗਾਂਜਾ ਬਰਾਮਦ ਕੀਤਾ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।