ਵਿਦੇਸ਼ ਭੇਜਣ ਦੇ ਨਾਮ ’ਤੇ 46.25 ਲੱਖ ਠੱਗੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਜੂਨ ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਅਮਨਪ੍ਰੀਤ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਗਗਨਦੀਪ ਸਿੰਘ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੂਨ
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਅਮਨਪ੍ਰੀਤ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਗਗਨਦੀਪ ਸਿੰਘ ਵਾਸੀ ਸੈਕਟਰ-25 ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਅਤੇ ਹੋਰਨਾਂ ਦਰਜਨਾਂ ਲੋਕਾਂ ਨੂੂੰ ਵਿਦੇਸ਼ ਭੇਜਣ ਦੇ ਨਾਮ ’ਤੇ ਕੁੱਲ 46.25 ਲੱਖ ਰੁਪਏ ਲੈ ਲਏ ਪਰ ਵਿਦੇਸ਼ ਭੇਜਿਆ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ।
Advertisement