ਪੱਤਰ ਪ੍ਰੇਰਕ
ਪੰਚਕੂਲਾ, 5 ਅਕਤੂਬਰ
ਹਰਿਆਣਾ ਵਿਜੀਲੈਂਸ ਬਿਊਰੋ ਨੇ ਸਰਕਾਰ ਦੇ ਆਦੇਸ਼ਾਂ ’ਤੇ ਜੁਲਾਈ 2022 ਦੌਰਾਨ ਭ੍ਰਿਸ਼ਟਾਚਾਰ ਮਾਮਲਿਆਂ ਦੀਆਂ 18 ਜਾਂਚ ਕਾਰਜਾਂ ਨੂੰ ਪੂਰਾ ਕੀਤਾ ਹੈ ਤੇ ਰਿਪੋਰਟ ਸਰਕਾਰ ਨੂੰ ਭੇਜੀ ਹੈ। ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਧਾਰਾਵਾਂ ਤਹਿਤ 13 ਮਾਮਲਿਆਂ ਵਿੱਚ 15 ਪਹਿਲੀ ਸ਼੍ਰੇਣੀ ਅਧਿਕਾਰੀਆਂ, 10 ਦੂਜੀ ਸ਼੍ਰੇਣੀ ਅਧਿਕਾਰੀਆਂ ਅਤੇ 23 ਤੀਜੀ ਸ਼੍ਰੇਣੀ ਦੇ ਕਰਮਚਾਰੀਆਂ ਤੇ 12 ਪ੍ਰਾਈਵੇਟ ਵਿਅਕਤੀਆਂ ਸਮੇਤ 48 ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ 13 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ 8 ਪ੍ਰਾਈਵੇਟ ਵਿਅਕਤੀਆਂ ਨੂੰ 4000 ਰੁਪਏ ਤੋਂ ਲੈ ਕੇ 65000 ਰੁਪਏ ਤਕ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਵੀ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਅਨੁਸਾਰ ਭਵਿੱਖ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।