ਗ਼ੈਰਕਾਨੂੰਨੀ ਢੰਗ ਨਾਲ ਰੈਮਡੇਸਿਵਿਰ ਦਵਾਈ ਵੇਚਣ ਦੇ ਦੋਸ਼ ਹੇਠ 5 ਕਾਬੂ

ਗ਼ੈਰਕਾਨੂੰਨੀ ਢੰਗ ਨਾਲ ਰੈਮਡੇਸਿਵਿਰ ਦਵਾਈ ਵੇਚਣ ਦੇ ਦੋਸ਼ ਹੇਠ 5 ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਅਪਰੈਲ

ਚੰਡੀਗੜ੍ਹ ਪੁਲੀਸ ਨੇ ਗੈਰਕਾਨੂੰਨੀ ਢੰਗ ਨਾਲ ਮਹਿੰਗੀ ਕੀਮਤ ’ਤੇ ਕਰੋਨਾ ਰੋਕਥਾਮ ਲਈ ਬਣੀ ਰੈਮਡੇਸਿਵਿਰ ਦਵਾਈ ਵੇਚਣ ਦੇ ਦੋਸ਼ ਹੇਠ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 21 ਸਾਲਾਂ ਅਭਿਸ਼ੇਕ ਪੀਵੀ, ਫਿਲਿਪ ਜੈਕਬ ਅਤੇ ਕੇਪੀ ਫਰਾਂਸੀਸ, ਦੱਖਣੀ ਦਿੱਲੀ ਦੇ ਸੁਸ਼ੀਲ ਕੁਮਾਰ, ਮੱਧ ਪ੍ਰਦੇਸ਼ ਦੇ ਪ੍ਰਭਾਤ ਤਿਆਗੀ ਸ਼ਾਮਲ ਹਨ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ ਜਿਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਸੈਕਟਰ-17 ਦੇ ਹੋਟਲ ਵਿੱਚੋਂ ਕਾਬੂ ਕੀਤਾ ਹੈ।

ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛ ਗਿੱਛ ਕਰਕੇ ਬੱਦੀ ਫੈਕਟਰੀ ਵਿੱਚ ਛਾਪਾ ਮਾਰਿਆ ਤਾਂ ਰੈਮਡੇਸਿਵਿਰ ਦੀ ਤਿੰਨ ਹਜ਼ਾਰ ਡੋਜ਼ ਬਰਾਮਦ ਕੀਤੀ ਜੋ ਬਿਨਾਂ ਲਾਈਸੈਂਸ ਤੋਂ 5 ਤੋਂ 10 ਹਜ਼ਾਰ ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਵੇਚੀ ਜਾਣੀ ਸੀ। ਪੁਲੀਸ ਮੁਲਜ਼ਮਾਂ ਤੋਂ ਪੁੱਛ ਗਿੱਛ ਕਰ ਰਹੀ ਹੈ ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All