ਵਿਦੇਸ਼ ਭੇਜਣ ਦੇ ਨਾਮ ’ਤੇ 50 ਲੱਖ ਠੱਗੇ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਜੂਨ ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਗੁਰਜੀਤ ਸਿੰਘ ਵਾਸੀ ਗੁਰਦਾਸਪੁਰ ਤੇ ਹੋਰਨਾਂ ਦੀ ਸ਼ਿਕਾਇਤ ’ਤੇ ਗੁਰਵਿੰਦਰ ਸਿੰਘ,...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਗੁਰਜੀਤ ਸਿੰਘ ਵਾਸੀ ਗੁਰਦਾਸਪੁਰ ਤੇ ਹੋਰਨਾਂ ਦੀ ਸ਼ਿਕਾਇਤ ’ਤੇ ਗੁਰਵਿੰਦਰ ਸਿੰਘ, ਅਨਮੋਲ, ਰਣਜੀਤ ਮਾਨ, ਨਵੀਨ ਕੁਮਾਰ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾਵਾਂ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਯੂਕੇ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ 50.70 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਉਨ੍ਹਾਂ ਨੂੰ ਵੀਜ਼ਾ ਦਿਵਾਇਆ ਅਤੇ ਨਾ ਹੀ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਧੋਖਾਧੜੀਆਂ ਕਰਨ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।
Advertisement
×