ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਾਰਚ
ਚੰਡੀਗੜ੍ਹ ਪ੍ਰਸ਼ਾਸਨ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੀਆਂ ਵਿਧਵਾ ਔਰਤਾਂ ਨੂੰ ਉਨ੍ਹਾਂ ਦੀ ਧੀ ਦੇ ਵਿਆਹ ਮੌਕੇ 51 ਹਜ਼ਾਰ ਰੁਪਏ ਸ਼ਗਨ ਦੇਣ ਦਾ ਫ਼ੈਸਲਾ ਲਿਆ ਹੈ। ਇਹ ਯੋਜਨਾ ਕੇਂਦਰ ਸਰਕਾਰ ਦੀ ਯੋਜਨਾ ਤੋਂ ਵੱਖ ਹੋਵੇਗੀ। ਪ੍ਰਸ਼ਾਸਨ ਦੇ ਸਮਾਜ ਭਲਾਈ ਵਿਭਾਗ ਨੇ ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਹਨ। ਪ੍ਰਸ਼ਾਸਨ ਨੇ ਵਿੱਤ ਵਿਭਾਗ ਤੋਂ ਇਸ ਯੋਜਨਾ ਲਈ ਵੱਖਰੇ ਤੌਰ ’ਤੇ ਬਜਟ ਦੀ ਮੰਗ ਕੀਤੀ ਹੈ। ਬਜਟ ਮਨਜ਼ੂਰ ਹੁੰਦਿਆਂ ਹੀ ਪ੍ਰਸ਼ਾਸਨ ਯੋਜਨਾ ਸ਼ੁਰੂ ਕਰ ਦੇਵੇਗਾ।
ਸਮਾਜ ਭਲਾਈ ਵਿਭਾਗ ਦੀ ਸਕੱਤਰ ਨਿਤਿਕਾ ਪਵਾਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਡੇਢ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਨੂੰ ਹੀ ਮਿਲੇਗਾ।