ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.5 ਲੱਖ ਦੀ ਠੱਗੀ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੈਕਟਰ-17 ਵਿੱਚ ਦੋ ਕੇਸ ਦਰਜ ਕੀਤੇ ਹਨ। ਪਹਿਲਾ ਕੇਸ ਅਭਿਨਵ ਡੋਗਰਾ ਵਾਸੀ ਢਕੋਲੀ ਦੀ ਸ਼ਿਕਾਇਤ ’ਤੇ ਗੁਲਸ਼ਨ ਤਿਆਗੀ ਵਾਸੀ ਮੁਹਾਲੀ ਵਿਰੁੱਧ ਦਰਜ ਕੀਤਾ ਗਿਆ ਹੈ।...
Advertisement
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੈਕਟਰ-17 ਵਿੱਚ ਦੋ ਕੇਸ ਦਰਜ ਕੀਤੇ ਹਨ। ਪਹਿਲਾ ਕੇਸ ਅਭਿਨਵ ਡੋਗਰਾ ਵਾਸੀ ਢਕੋਲੀ ਦੀ ਸ਼ਿਕਾਇਤ ’ਤੇ ਗੁਲਸ਼ਨ ਤਿਆਗੀ ਵਾਸੀ ਮੁਹਾਲੀ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 5.5 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। ਇਸੇ ਤਰ੍ਹਾਂ ਥਾਣਾ ਸੈਕਟਰਰ-17 ਦੀ ਪੁਲੀਸ ਨੇ ਦੂਜਾ ਮਾਮਲਾ ਗੌਰਵ ਵਾਸੀ ਕੁਰੂਕਸ਼ੇਤਰ ਦੀ ਸ਼ਿਕਾਇਤ ’ਤੇ ਸੈਕਟਰ-17 ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਇਕ ਲੱਖ ਰੁਪਏ ਲਏ ਸਨ ਪਰ ਬਾਅਦ ਵਿੱਚ ਵਿਦੇਸ਼ ਨਹੀਂ ਭੇਜਿਆ। ਥਾਣਾ ਸੈਕਟਰ-17 ਦੀ ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement