DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

6000 Crore Drug Case: SIT ਵੱਲੋਂ ਅਕਾਲੀ ਆਗੂ Bikram Singh Majithia ਅਤੇ Jagdish Bhola 5 ਅਕਤੂਬਰ ਨੂੰ ਤਲਬ

ਪਹਿਲੀ ਵਾਰ ਆਹਮੋ-ਸਾਹਮਣੇ ਬਿਠਾ ਕੇ ਹੋ ਸਕਦੀ ਹੈ ਪੁੱਛਗਿੱਛ

  • fb
  • twitter
  • whatsapp
  • whatsapp
featured-img featured-img
SIT ਵੱਲੋਂ ਅਕਾਲੀ ਆਗੂ Bikram Singh Majithia ਅਤੇ Jagdish Bhola 5 ਅਕਤੂਬਰ ਨੂੰ ਤਲਬ
Advertisement

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐੱਸ.ਆਈ.ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ, ਜਿਸ ਤੋਂ ਬਾਅਦ 2014 ਵਿੱਚ ਭੋਲਾ ਨੇ ਮਜੀਠੀਆ ਦਾ ਨਾਂ ਲਿਆ ਸੀ।

Advertisement

ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ’ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

Advertisement

Advertisement
×