ਚੰਡੀਗੜ੍ਹ ਵਿੱਚ ਕਰੋਨਾ ਦੇ 66 ਕੇਸ, ਦੋ ਮੌਤਾਂ

ਚੰਡੀਗੜ੍ਹ ਵਿੱਚ ਕਰੋਨਾ ਦੇ 66 ਕੇਸ, ਦੋ ਮੌਤਾਂ

ਪੱਤਰ ਪ੍ਰੇਰਕ

ਚੰਡੀਗੜ੍ਹ, 10 ਜੂਨ

ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੇ ਅੱਜ 66 ਕੇਸ ਆਏ ਹਨ। ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਹੜੇ ਕਿ ਕਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ। ਇਹ ਮਰੀਜ਼ ਡੱਡੂਮਾਜਰਾ ਅਤੇ ਮੌਲੀ ਜਾਗਰਾਂ ਦੇ ਵਸਨੀਕ ਸਨ। ਘਰੇਲੂ ਇਕਾਂਤਵਾਸ ’ਤੇ ਚੱਲ ਰਹੇ 132 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋ ਗਿਆ ਹੈ ਜਿਸ ਦੌਰਾਨ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਘਟ ਕੇ 581 ਰਹਿ ਗਿਆ ਹੈ।

ਐਸ.ਏ.ਐਸ. ਨਗਰ (ਪੱਤਰ ਪੇ੍ਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵੀਰਵਾਰ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ 49 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ 3 ਕਰੋਨਾ ਪੀੜਤਾਂ ਦੀ ਮੌਤ ਹੋ ਗਈ।

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਕਾਰਨ 3 ਮੌਤਾਂ ਹੋਈਆਂ ਜਦੋਂਕਿ 14 ਨਵੇਂ ਮਾਮਲੇ ਸਾਹਮਣੇ ਆਏ ਹਨ।

ਰੂਪਨਗਰ (ਪੱਤਰ ਪੇ੍ਰਕ): ਜ਼ਿਲ੍ਹੇ ਵਿੱਚ 25 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂ ਕਿ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ।

ਪੰਚਕੂਲਾ (ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਅੱਜ 27 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਇੱਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਈ ਹੈ।

ਪੰਜਾਬ ਯੂਨੀਵਰਸਿਟੀ ਵਿੱਚ ਕੰਮ ਦਾ ਸਮਾਂ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ

ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਯੂਨੀਵਰਸਿਟੀ ਵਿੱਚ ਬੀਤੇ ਦਿਨ ਭਾਵੇਂ ਦਫ਼ਤਰੀ ਕੰਮ-ਕਾਜ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਸੀ ਪ੍ਰੰਤੂ ਯੂ.ਟੀ. ਦੇ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਦੀ ਲੋਅ ਵਿੱਚ ਅੱਜ ਫਿਰ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਹੁਕਮ 18 ਜੂਨ ਤੱਕ ਜਾਰੀ ਰਹਿਣਗੇ ਅਤੇ ਉਦੋਂ ਤੱਕ ਪੀ.ਯੂ. ਦੇ ਸਾਰੇ ਵਿਭਾਗਾਂ ਦੇ ਦਫ਼ਤਰਾਂ ਵਿੱਚ 50 ਪ੍ਰਤੀਸ਼ਤ ਸਟਾਫ਼ ਨਾਲ ਕੰਮ ਚਲਾਇਆ ਜਾਵੇਗਾ। ਕੰਟਰੋਲਿੰਗ ਅਫ਼ਸਰ/ਵਿਭਾਗਾਂ ਜਾਂ ਸ਼ਾਖਾਵਾਂ ਦੇ ਮੁਖੀ ਜ਼ਰੂਰਤ ਪੈਣ ’ਤੇ ਸਟਾਫ਼ ਨੂੰ 2 ਵਜੇ ਤੋਂ ਬਾਅਦ ਵੀ ਬੁਲਾ ਸਕਣਗੇ। ਦਫ਼ਤਰ ਸੁਪਰਡੰਟ ਤੇ ਉਸ ਤੋਂ ਉਪਰਲੇ ਰੈਂਕ ਦੇ ਅਧਿਕਾਰੀ ਰੋਜ਼ਾਨਾ ਦਫ਼ਤਰਾਂ ਵਿੱਚ ਆਉਣਗੇ। ਕਿਸੇ ਵੀ ਸਟਾਫ਼ ਨੂੰ ਕੰਟਰੋਲਿੰਗ ਅਫ਼ਸਰ ਦੀ ਮਨਜ਼ੂਰੀ ਤੋਂ ਬਿਨਾ ਸਟੇਸ਼ਨ ਛੱਡਣ ਦੀ ਇਜਾਜ਼ਤ ਨਹੀਂ ਹੋਵੇਗੀ। ਪੀ.ਯੂ. ਦੇ ਦਫ਼ਤਰਾਂ ਵਿੱਚ ਉਕਤ 18 ਜੂਨ ਤੱਕ ਕੋਈ ਪਬਲਿਕ ਡੀਲਿੰਗ ਨਹੀਂ ਹੋਵੇਗੀ ਅਤੇ ਸਿਰਫ਼ ਵਿਭਾਗਾਂ ਦੇ ਮੁਖੀਆਂ ਤੋਂ ਕਿਸੇ ਬਹੁਤ ਜ਼ਰੂਰੀ ਕੰਮ ਲਈ ਪਹਿਲਾਂ ਮਨਜ਼ੂਰੀ ਲੈਣ ਉਪਰੰਤ ਹੀ ਕੋਈ ਡੀਲਿੰਗ ਹੋ ਸਕੇਗੀ। ਲਿਫ਼ਟਾਂ ਵਿੱਚ ਅਪ੍ਰੇਟਰ ਸਮੇਤ ਕੁੱਲ ਤਿੰਨ ਵਿਅਕਤੀ ਹੀ ਜਾ ਸਕਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All