DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਅਤੇ ਹਰਿਆਣਾ ਵਿੱਚ 77ਵੇਂ ਗਣਤੰਤਰ ਦਿਵਸ ਦਾ ਜਸ਼ਨ; ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਦੋਵੇਂ ਸੂਬੇ

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਅਤੇ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਲਹਿਰਾਇਆ ਤਿਰੰਗਾ

  • fb
  • twitter
  • whatsapp
  • whatsapp
featured-img featured-img
ਫੋਟੋ: ਏਐੱਨਆਈ।
Advertisement

ਪੰਜਾਬ ਅਤੇ ਹਰਿਆਣਾ ਵਿੱਚ ਸੋਮਵਾਰ ਨੂੰ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਸੂੂਬਾ ਪੱਧਰੀ ਸਮਾਗਮ ਵਿੱਚ ਕੌਮੀਂ ਝੰਡਾ ਫਹਿਰਾਇਆ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ। ਦੂਜੇ ਪਾਸੇ, ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਪੰਚਕੂਲਾ ਵਿੱਚ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਝੰਡਾ ਫਹਿਰਾ ਕੇ ਗਣਤੰਤਰ ਦਿਵਸ ਦੇ ਜਸ਼ਨਾਂ ਦੀ ਅਗਵਾਈ ਕੀਤੀ।

Advertisement

Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸੋਸ਼ਲ ਮੀਡੀਆ ਰਾਹੀਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਲੋਕਤੰਤਰੀ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਅਤੇ ‘ਆਤਮਨਿਰਭਰ ਭਾਰਤ’ ਦੇ ਨਿਰਮਾਣ ਵਿੱਚ ਹਰ ਨਾਗਰਿਕ ਨੂੰ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਦੋਵਾਂ ਸੂਬਿਆਂ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੁਲੀਸ ਅਤੇ ਹੋਮ ਗਾਰਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡਾਂ ਕੱਢੀਆਂ ਗਈਆਂ। ਸੁਰੱਖਿਆ ਦੇ ਲਿਹਾਜ਼ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਜਸ਼ਨ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕਣ।

Advertisement
×