DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਅਮਰੀਕਾ ਭੇਜਣ ਦੇ ਨਾਂ 'ਤੇ 87 ਲੱਖ ਦੀ ਠੱਗੀ; ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਮੁਲਜ਼ਮਾਂ ਨੇ ਪਹਿਲਾਂ 80 ਲੱਖ ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿੱਚ ਵੱਖ-ਵੱਖ ਬਹਾਨਿਆਂ ਨਾਲ ਕੁੱਲ 87 ਲੱਖ ਰੁਪਏ ਹਾਸਲ ਕਰ ਲਏ।

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਇੱਕ ਜੋੜੇ (ਪਤੀ-ਪਤਨੀ) ਨਾਲ 87 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਲਾਲੜੂ ਪੁਲੀਸ ਨੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲਾਂਕਿ ਦੋਵੇਂ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।

ਸਪਾਊਜ਼ ਵੀਜ਼ੇ ਦਾ ਝਾਂਸਾ ਦੇ ਕੇ ਮਾਰੀ ਠੱਗੀ

Advertisement

ਏ.ਐੱਸ.ਆਈ. ਹਰਗੋਬਿੰਦ ਸਿੰਘ ਨੇ ਦੱਸਿਆ ਕਿ ਪਿੰਡ ਜੋਲਾਂ ਖੁਰਦ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਐੱਸ.ਐੱਸ.ਪੀ. ਮੁਹਾਲੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਾਲ 2023 ਵਿੱਚ ਉਸ ਦੀ ਜਾਣ-ਪਛਾਣ ਆਪਣੀ ਪਤਨੀ ਦੇ ਰਿਸ਼ਤੇਦਾਰ ਗੁਰਜੀਤ ਸਿੰਘ ਨਾਲ ਹੋਈ ਸੀ। ਗੁਰਜੀਤ ਨੇ ਆਪਣੇ ਸਾਥੀ ਸਰਬਜੀਤ ਸਿੰਘ ਨਾਲ ਮਿਲ ਕੇ ਉਸ ਅਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ ਨੂੰ ਸਪਾਊਜ਼ ਵੀਜ਼ੇ ਰਾਹੀਂ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ।

Advertisement

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਪਹਿਲਾਂ 80 ਲੱਖ ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿੱਚ ਵੱਖ-ਵੱਖ ਬਹਾਨਿਆਂ ਨਾਲ ਕੁੱਲ 87 ਲੱਖ ਰੁਪਏ ਹਾਸਲ ਕਰ ਲਏ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਮਰੀਕਾ ਭੇਜਣ ਦੀ ਬਜਾਏ ਵੱਖ-ਵੱਖ ਦੇਸ਼ਾਂ ਵਿੱਚ ਘੁਮਾਇਆ ਗਿਆ।

ਮੁਲਜ਼ਮਾਂ ਦੀ ਭਾਲ ਜਾਰੀ

ਪੁਲੀਸ ਨੇ ਪੜਤਾਲ ਮਗਰੋਂ ਐੱਸ.ਐੱਸ.ਪੀ. ਦੇ ਹੁਕਮਾਂ ’ਤੇ ਗੁਰਜੀਤ ਸਿੰਘ ਉਰਫ਼ ਜੀਤੂ ਅਤੇ ਸਰਬਜੀਤ ਸਿੰਘ ਉਰਫ਼ ਗੁੰਗਾ, ਦੋਵੇਂ ਵਾਸੀ ਜ਼ਿਲ੍ਹਾ ਅੰਬਾਲਾ (ਹਰਿਆਣਾ), ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Advertisement
×