DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਵਰਕੌਮ ਦੇ 88 ਮੁਲਾਜ਼ਮਾਂ ਵੱਲੋਂ ਖੂਨਦਾਨ

ਪੱਤਰ ਪ੍ਰੇਰਕ ਐੱਸ.ਏ.ਐੱਸ. ਨਗਰ (ਮੁਹਾਲੀ), 11 ਮਾਰਚ ਪਾਵਰਕੌਮ ਮੁਲਾਜ਼ਮ ਜਥੇਬੰਦੀ ਦੇ ਸਹਿਯੋਗ ਪੰਜ ਦਰਿਆ ਸਭਿਆਚਾਰਕ ਮੰਚ ਮੁਹਾਲੀ ਵੱਲੋਂ ਪ੍ਰਧਾਨ ਲੱਖਾਂ ਸਿੰਘ ਦੀ ਅਗਵਾਈ ਹੇਠ ਅੱਜ 85ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ।...
  • fb
  • twitter
  • whatsapp
  • whatsapp
featured-img featured-img
ਖੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਮੇਅਰ ਜੀਤੀ ਸਿੱਧੂ ਤੇ ਹੋਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ

ਐੱਸ.ਏ.ਐੱਸ. ਨਗਰ (ਮੁਹਾਲੀ), 11 ਮਾਰਚ

Advertisement

ਪਾਵਰਕੌਮ ਮੁਲਾਜ਼ਮ ਜਥੇਬੰਦੀ ਦੇ ਸਹਿਯੋਗ ਪੰਜ ਦਰਿਆ ਸਭਿਆਚਾਰਕ ਮੰਚ ਮੁਹਾਲੀ ਵੱਲੋਂ ਪ੍ਰਧਾਨ ਲੱਖਾਂ ਸਿੰਘ ਦੀ ਅਗਵਾਈ ਹੇਠ ਅੱਜ 85ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਪ੍ਰਧਾਨਗੀ ਸੀਨੀਅਰ ਕਾਰਜਕਾਰੀ ਇੰਜਨੀਅਰ ਤਰਨਜੀਤ ਸਿੰਘ ਨੇ ਕੀਤੀ ਜਦੋਂਕਿ ਡਿਪਟੀ ਚੀਫ਼ ਇੰਜਨੀਅਰ ਸਰਕਲ ਮੁਹਾਲੀ ਸੁਖਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਪਾਵਰਕੌਮ ਮੁਲਾਜ਼ਮ ਜਥੇਬੰਦੀ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਨੇ ਕੈਂਪ ਵਿੱਚ ਸਾਬਕਾ ਪ੍ਰਧਾਨ ਵਿਜੈ ਕੁਮਾਰ, ਸਤਵੰਤ ਸਿੰਘ, ਸੰਦੀਪ ਨਾਗਪਾਲ, ਸੋਹਣ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਰਾਧੇ ਸ਼ਿਆਮ, ਬਿਕਰਮ ਸਿੰਘ, ਜਸਪਾਲ ਸਿੰਘ, ਅਜੀਤ ਸਿੰਘ, ਜਗਦੀਪ ਸਿੰਘ, ਸੁਖਬੀਰ ਸਿੰਘ, ਜੋਰਾ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ ਅਤੇ ਵਧੀਕ ਐਸਸੀ ਅਕਸ਼ੈ ਕੁਮਾਰ ਸਮੇਤ 88 ਤੋਂ ਵੱਧ ਮੁਲਾਜ਼ਮਾਂ ਅਤੇ ਵਲੰਟੀਅਰਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ ਅਤੇ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਹਾਜ਼ਰ ਸਨ। ਅਖੀਰ ਵਿੱਚ ਪ੍ਰਧਾਨ ਲੱਖਾ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement
×