ਵਿਦੇਸ਼ ਭੇਜਣ ਦੇ ਨਾਮ ’ਤੇ 9.4 ਲੱਖ ਠੱਗੇ
ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ 9.4 ਲੱਖ ਰੁਪਏ ਦੀ ਧੋਖਾਖੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਚੰਡੀਗੜ੍ਹ ਰਹਿਣ ਵਾਲੀ ਔਰਤ ਨੇ ਥਾਣਾ ਸੈਕਟਰ-39 ਦੀ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਪ੍ਰਿਯੰਕਾ ਸ਼ਰਮਾ ਨਾਮ ਦੀ ਏਜੰਟ...
Advertisement
ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ 9.4 ਲੱਖ ਰੁਪਏ ਦੀ ਧੋਖਾਖੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਚੰਡੀਗੜ੍ਹ ਰਹਿਣ ਵਾਲੀ ਔਰਤ ਨੇ ਥਾਣਾ ਸੈਕਟਰ-39 ਦੀ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਪ੍ਰਿਯੰਕਾ ਸ਼ਰਮਾ ਨਾਮ ਦੀ ਏਜੰਟ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 8.5 ਲੱਖ ਰੁਪਏ ਲੈ ਲਏ ਹਨ। ਇਸੇ ਤਰ੍ਹਾਂ ਥਾਣਾ ਸੈਕਟਰ-26 ਦੀ ਪੁਲੀਸ ਨੂੰ ਨਿਰਜ ਕੁਮਾਰ ਨੇ ਸ਼ਿਕਾਇਤ ਕੀਤੀ ਕਿ ਹਰਨੀਤ ਕੌਰ ਤੇ ਯੁਵਰਾਜ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 90 ਹਜ਼ਾਰ ਰੁਪਏ ਲੈ ਲਏ ਹਨ। ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਨੇ ਪੀੜਤਾਂ ਨੂੰ ਪੈਸੇ ਲੈ ਕੇ ਵਿਦੇਸ਼ ਨਹੀਂ ਭੇਜਿਆ। ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
